ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ. ਐਸ. ਸੀ (ਫ਼ਿਜ਼ਿਕਸ) ਅਤੇ ਐਮ.ਐਸ.ਸੀ.(ਕੈਮਿਸਟਰੀ) ਦੇ ਨਤੀਜਿਆਂ ਵਿੱਚ ਬਾਬਾ ਫਰੀਦ ਕਾਲਜ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਇਹਨਾਂ ਨਤੀਜਿਆਂ ਅਨੁਸਾਰ ਐਮ. ਐਸ. ਸੀ. (ਫ਼ਿਜ਼ਿਕਸ) ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ 33 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅਤੇ 22 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਜਦੋ ਕਿ 1 ਵਿਦਿਆਰਥੀ ਨੇ 80 ਪ੍ਰਤੀਸ਼ਤ ਤੋਂ ਵੀ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਐਮ. ਐਸ. ਸੀ. (ਫ਼ਿਜ਼ਿਕਸ) ਪਹਿਲਾ ਸਮੈਸਟਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 83.4 ਫੀਸਦੀ ਅੰਕ, ਖੁਸ਼ਮੀਤ ਕੌਰ ਨੇ 79.6 ਫੀਸਦੀ ਅੰਕ ਅਤੇ ਮਨਪ੍ਰੀਤ ਕੌਰ ਨੇ 79.2 ਫੀਸਦੀ ਅੰਕ ਪਾ੍ਰਪਤ ਕਰਕੇ ਕਾਲਜ ਵਿੱਚੋ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰਾਂ ਐਮ.ਐਸ.ਸੀ.(ਕੈਮਿਸਟਰੀ) ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਵੀ ਚੰਗੇ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਹੈ। ਇਸ ਨਤੀਜੇ ਅਨੁਸਾਰ ਐਮ.ਐਸ.ਸੀ.(ਕੈਮਿਸਟਰੀ) ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਰਿੰਪਲ ਨੇ ਯੂਨੀਵਰਸਿਟੀ ਮੈਰਿਟ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਜਦੋ ਕਿ ਐਮ.ਐਸ.ਸੀ.(ਕੈਮਿਸਟਰੀ) ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਤਨੀਸ਼ਾ ਨੇ 72.4 ਫੀਸਦੀ ਅੰਕ, ਪ੍ਰਿਆ ਨੇ 71.6 ਫੀਸਦੀ ਅੰਕ ਅਤੇ ਪਰਵਿੰਦਰ ਕੌਰ ਨੇ 71 ਫੀਸਦੀ ਅੰਕ ਪਾ੍ਰਪਤ ਕਰਕੇ ਕਾਲਜ ਵਿੱਚੋ ਕ੍ਰਮਵਾਰ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਇਸੇ ਤਰਾਂ ਐਮ.ਐਸ.ਸੀ.(ਕੈਮਿਸਟਰੀ) ਦੇ ਤੀਜੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਰਿੰਪਲ ਨੇ 82.4 ਫੀਸਦੀ, ਨੀਤਿਕਾ ਨੇ 78.6 ਫੀਸਦੀ ਅਤੇ ਰਾਜਵੀਰ ਕੌਰ ਨੇ 74.4 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਨਤੀਜੇ ਅਨੁਸਾਰ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕਰਕੇ 100 % ਸਫ਼ਲਤਾ ਹਾਸਲ ਕੀਤੀ ਹੈ। ਬਾਬਾ ਫ਼ਰੀਦ ਗਰੁੱਪ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਅਤੇ ਚੇਅਰਮੈਨ ਧਾਲੀਵਾਲ ਨੇ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ। ਸ. ਧਾਲੀਵਾਲ ਨੇ ਇਹਨਾਂ ਨਤੀਜਿਆਂ ‘ਤੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇੰਸਟੀਚਿਊਸ਼ਨਜ਼ ਵੱਲੋਂ ਪ੍ਰਦਾਨ ਆਧੁਨਿਕ ਸਹੂਲਤਾਂ, ਨਵੀਨ ਤਕਨੀਕ ਵਾਲੀਆਂ ਲੈਬਾਰਟਰੀਆਂ ਤੋਂ ਇਲਾਵਾ ਸਮੇਂ-ਸਮੇਂ ਤੇ ਕਰਵਾਏ ਜਾਂਦੇ ਵਿਦਿਅਕ ਦੌਰੇ, ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਸਦਕਾ ਪੋਸਟ ਗ੍ਰੈਜ਼ੂਏਸ਼ਨ ਕਲਾਸਾਂ ਦੇ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਕਾਮਯਾਬੀ ਮਿਲੀ ਹੈ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …