Saturday, July 27, 2024

ਜ਼ਿਲਾ ਮੈਜਿਸਟ੍ਰੇਟ ਵੱਲੋਂ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ – 28 ਜੂਨ 2014 ਤੱਕ ਲਾਗੂ ਰਹਿਣਗੇ ਹੁਕਮ

PPN050518

ਫਾਜ਼ਿਲਕਾ, 5 ਮਈ  (ਵਿਨੀਤ ਅਰੋੜਾ) -ਜ਼ਿਲਾ ਮੈਜਿਸਟ੍ਰੇਟ ਫਾਜਿਲਕਾ ਡਾ: ਐਸ. ਕਰੁਣਾ ਰਾਜੂ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਇਕ ਹੁਕਮ ਜਾਰੀ ਕਰਕੇ ਜ਼ਿਲੇ ਵਿਚ ਹੋਟਲ, ਮੈਰਿਜ ਪੈਲਿਸ ਅਤੇ ਰੈਸਟੋਰੈਂਟ ਬਣਾਉਣ ਲਈ ਬਿਲਡਿੰਗ ਤੋਂ ਪਹਿਲਾਂ ਜ਼ਿਲਾ ਮੈਜਿਸਟਰੇਟ ਫਾਜਿਲਕਾ ਦੇ ਦਫ਼ਤਰ ਤੋਂ ਇਤਰਾਜ਼ ਹੀਣਤਾ ਸਰਟੀਫਿਕੇਟ ਲੈਣਾ ਲਾਜ਼ਮੀ ਕੀਤਾ ਗਿਆ ਹੈ। ਜਿਸ ਕਿਸੇ ਨੇ ਵੀ ਹੋਟਲ, ਮੈਰਿਜ ਪੈਲਿਸ ਜਾਂ ਰੈਸਟੋਰੈਂਟ ਬਣਾਉਣੇ ਹੋਣ ਤਾਂ ਪਹਿਲਾਂ ਸਾਈਟ ਪਲਾਨ ਅਤੇ ਨਕਸ਼ੇ ਦੀਆਂ 10 ਕਾਪੀਆਂ ਜ਼ਿਲਾ ਮੈਜਿਸਟਰੇਟ ਨੂੰ ਸੌਂਪਣ ਤਾਂ ਬਿਲਡਿੰਗ ਵਿਚ ਬਿਜਲੀ ਫੀਟਿੰਗ, ਢੁੱਕਵੀ ਜਗਾ, ਪਾਰਕਿੰਗ ਨਾਲ ਲੱਗਦੀਆਂ ਜਗਾ ਤੇ ਜਾਇਜ਼ ਅਤੇ ਸੁਰੱਖਿਆ ਦੀ ਪੁਸ਼ਟੀ ਕਰਵਾਈ ਜਾ ਸਕੇ। ਇਤਰਾਜ਼ ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਇਹ ਸਰਟੀਫਿਕੇਟ ਹੋਟਲ, ਮੈਰਿਜ ਪੈਲਿਸ ਅਤੇ ਰੈਸਟੋਰੈਂਟ ਵਿਚ ਢੁੱਕਵੀ ਜਗਾ ਤੇ ਵੇਖਣ ਲਈ ਲਗਾਕੇ ਰੱਖਣਾ ਲਾਜ਼ਮੀ ਹੋਵੇਗਾ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਜੋ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਣਗੇ, ਨੂੰ ਬੰਦ ਕਰ ਦਿੱਤਾ ਜਾਵੇਗਾ। ਇਸੇ ਤਰਾਂ ਇੰਨਾਂ ਵਿਚ ਅਣ-ਅਧਿਕਾਰਤ ਆਵਾਜੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਮਨਾਹੀ ਹੋਵੇਗੀ। ਜਿੱਥੇ ਵੀ ਲਾਊਡ ਸਪੀਕਰ ਲਗਾਉਣਾ ਹੋਵੇਗਾ ਉਸ ਮੈਰਿਜ ਪੈਲੇਸ ਦੇ ਮਾਲਕ ਵੱਖਰੇ ਤੌਰ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ/ਜ਼ਿਲਾ ਮੈਜਿਸ਼ਟ੍ਰੇਟ ਤੋਂ ਪ੍ਰਵਾਨਗੀ ਲਵੇਗਾ ਅਤੇ ਇਸ ਬਾਰੇ ਉਸਨੂੰ ਘੱਟੋ ਘੱਟ ਇਕ ਹਫਤਾ ਪਹਿਲਾਂ ਦਰਖਾਸਤ ਦੇਣੀ ਪਵੇਗੀ। ਇਸ ਤਰਾਂ ਇਕ ਹੋਰ ਹੁਕਮ ਰਾਹੀਂ ਜਿਲਾ ਮੈਜਿਸਟਰੇਟ ਫਾਜਿਲਕਾ ਵੱਲੋਂ ਦਫ਼ਾ 144 ਅਧੀਨ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਆਵਾਜ਼ ਪੈਦਾ ਕਰਨ ਵਾਲੇ ਧਾਮਾਕਾਖੇਜ਼ ਪਟਾਖੇ ਚਲਾਉਣ ਤੇ ਜਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰੇ ਦੇ 6 ਵਜੇ ਤੱਕ ਮਨਾਹੀ ਹੈ। ਇਸੇ ਤਰਾਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਆਦਿ ਸਮੇਤ ਉੱਚੀ ਅਵਾਜ ਪੈਦਾ ਕਰਨ ਵਾਲੇ ਯੰਤਰ ਬਜਾਉਣ ਤੇ ਵੀ ਪਾਬੰਦੀ ਰਹੇਗੀ। ਇਸ ਤਰਾਂ ਇਕ ਹੋਰ ਹੁਕਮ ਰਾਂਹੀ ਜਿਲਾ ਮੈਜਿਸਟਰੇਟ ਫਾਜਿਲਕਾ ਨੇ 112 ਆਫ ਮੋਟਰ ਵਹੀਕਲ ਐਕਟ 1988 ਦੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਾਹਨਾਂ ਦੀ ਸਪੀਡ ਮੇਨ ਸੜਕਾਂ ਚੁੰਗੀ ਤੋ ਬਾਹਰ ਨੈਸ਼ਨਲ ਹਾਈਵੇ ਤੇ 70 ਕਿਲੋਮੀਟਰ ਪ੍ਰਤੀ ਘੰਟਾ ਅਤੇ ਸਟੇਟ ਹਾਈਵੇ ਤੇ 60 ਕਿਲੋਮੀਟਰ ਪ੍ਰਤੀ ਘੰਟਾ, ਮਿਉਸੀਪਲ ਦੀ ਹਦੂਦ ਅੰਦਰ ਮੇਨ ਸੜਕਾਂ ਤੇ ਹੈਵੀ ਗਡੀਆਂ ਦੀ ਸਪੀਡ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ਤੇ 40 ਕਿਲੋਮੀਟਰ ਪ੍ਰਤੀ ਘੰਟਾਂ, ਲਾਈਟ ਗਡੀਆਂ ਸਮੇਤ ਦੋ ਪਹੀਆਂ ਵਾਹਨਾਂ ਦੀ ਸਪੀਡ ਮਿਊਸੀਪਲ ਕਮੇਟੀ ਦੀ ਹਦੂਦ ਅੰਦਰ ਨੈਸ਼ਨਲ ਅਤੇ ਸਟੇਟ ਹਾਈਵੇ ਤੇ 45 ਕਿਲੋਮੀਟਰ ਪ੍ਰਤੀ ਘੰਟਾ ਅਤੇ ਮਿਊਸੀਪਲ ਕਮੇਟੀ ਹਦੂਦ ਤੋ ਬਾਹਰ ਨੈਸ਼ਨਲ ਹਾਈਵੇ ਤੇ 65 ਕਿਲੋਮੀਟਰ ਪ੍ਰਤੀ ਘੰਟਾ ਅਤੇ ਸਟੇਟ ਹਾਈਵੇ ਤੇ 50 ਕਿਲੋਮੀਟਰ ਪ੍ਰਤੀ ਘੰਟਾ, ਸ਼ਹਿਰ ਵਿਚ ਮੇਨ ਸੜਕਾਂ ਤੋ ਇਲਾਵਾ ਪੈਦੀਂਆ ਸੜਕਾਂ ਤੇ ਹਰ ਕਿਸਮ ਦੇ ਵਾਹਨਾਂ ਦੀ ਸਪੀਡ 30 ਕਿਲੋਮੀਟਰ ਪ੍ਰਤੀ ਘੰਟਾ ਅਤੇ ਲਿੰਕ ਸੜਕਾਂ ਤੇ ਹਰ ਕਿਸਮ ਦੇ ਵਾਹਨਾਂ ਦੀ ਸਪੀਡ 40 ਕਿਲੋਮੀਟਰ ਫਿਕਸ ਕੀਤੀ ਹੈ। ਉਹਨਾਂ ਕਿਹਾ ਕਿ ਮਿੱਥੀ ਸਪੀਡ ਤੋ ਜਿਆਦਾ ਸਪੀਡ ਤੇ ਵਾਹਨ ਚਲਾਉਣ ਵਾਲੀਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਜਿਲਾ ਮੈਜਿਸਟਰੇਟ ਫਾਜਿਲਕਾ ਦੇ ਹੁਕਮ ਅਨੁਸਾਰ ਜ਼ਿਲਾ ਫਾਜਿਲਕਾ ਵਿਚ ਪੈਂਦੀ ਅੰਤਰ ਰਾਸ਼ਟਰੀ ਸੀਮਾ ਤੇ ਦੇਸ਼ ਵਿਰੋਧੀ ਗਤੀ ਵਿਧੀਆਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿਚ ਕੋਈ ਵੀ ਵਿਅਕਤੀ ਸ਼ਾਮ 7 ਵਜੇ ਤੋਂ ਸਵੇਰ ਦੇ 6 ਵਜੇ ਤੱਕ ਨਹਿਰਾਂ, ਡਰੇਨਾਂ, ਡਿਸਟਰੀਬਿਊਟਰੀਆਂ,ਵਾਟਰ ਚੈਨਲਾਂ ਅਤੇ ਰੇਲਵੇ ਲਾਈਨਾਂ ਤੇ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵੱਲੋ ਸ਼ਾਮੀ 7 ਵਜੇ ਤੋਂ ਸਵੇਰ ਦੇ 6 ਵਜੇ ਤੱਕ ਚੱਲਣ ਫਿਰਨ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਰ ਇਹ ਹੁਕਮ ਹੋਮ ਗਾਰਡ,ਪੁਲਿਸ, ਮਿਲਟਰੀ ਦਾ ਕੰਮ ਕਰਨ ਵਾਲੇ ਠੇਕੇਦਾਰ ਅਤੇ ਮਜ਼ਦੂਰਾਂ ਤੇ ਲਾਗੂ ਨਹੀਂ ਹੋਵੇਗਾ। ਪਰ ਇਹਨਾਂ ਪਾਸ ਮਿਲਟਰੀ ਅਥਾਰਟੀ ਵੱਲੋਂ ਜਾਰੀ ਕੀਤਾ ਗਿਆ ਸ਼ਨਾਖ਼ਤੀ ਕਾਰਡ ਜਰੂਰ ਹੋਣਾ ਚਾਹੀਦਾ ਹੈ।  ਇਹ ਸਾਰੇ ਹੁਕਮ 28 ਜੂਨ 2014 ਤੱਕ ਲਾਗੂ ਰਹਿਣਗੇ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …

Leave a Reply