Saturday, August 22, 2026

 ਬਾਦਲ ਸਰਕਾਰ ਵਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨਾ ਇਸਿਹਾਸਕ ਫੈਸਲਾ – ਲੋਧੀਨੰਗਲ

ਬਟਾਲਾ, 17 ਮਾਰਚ (ਨਰਿੰਦਰ ਸਿੰਘ ਬਰਨਾਲ)- ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੀ ਜ਼ਮੀਨ ਵਾਪਸ ਕਿਸਾਨਾਂ ਦੇਣ ਦੇ ਕੇ ਇਤਿਹਾਸਕ ਫੈਸਲਾ ਕੀਤਾ ਹੈ ਅਤੇ ਪੰਜਾਬ ਪੱਖੀ ਇਸ ਫੈਸਲੇ ਕਾਰਨ ਸ. ਬਾਦਲ ਦਾ ਨਾਮ ਸੁਨਿਹਰੀ ਅੱਖਰਾਂ ‘ਚ ਲਿਖਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਜੋ ਸਟੈਂਡ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਲਿਆ ਹੈ ਇਸ ਲਈ ਉਨ੍ਹਾਂ ਸਮੇਤ ਸਮੁੱਚਾ ਅਕਾਲੀ ਦਲ ਵਧਾਈ ਦਾ ਪਾਤਰ ਹੈ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਮੁੱਢ ਤੋਂ ਹੀ ਪੰਜਾਬ ਦੇ ਹੱਕਾਂ, ਕਿਸਾਨਾਂ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਲੜ੍ਹਾਈ ਲੜ੍ਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੀ ਐਕਵਾਇਰ ਕੀਤੀ ਜ਼ਮੀਨ ਮਾਲਕ ਕਿਸਾਨਾਂ ਨੂੰ ਮੁਫਤ ਵਾਪਸ ਕਰਕੇ ਇਸ ਮਸਲੇ ਦਾ ਪੱਕਾ ਹੱਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ‘ਨਾ ਰਹੇਗਾ ਬਾਂਸ ਤੇ ਨਾ ਵੱਜੇਗੀ ਬਾਂਸੁਰੀ’ ਕਿਉਂਕਿ ਬਾਦਲ ਸਰਕਾਰ ਨੇ ਪੁਆੜੇ ਦੀ ਜੜ੍ਹ ਇਸ ਨਹਿਰ ਨੂੰ ਹੀ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਇਸ ਫੈਸਲੇ ਨੇ ਇੱਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਜੇਕਰ ਕੋਈ ਪਾਰਟੀ ਪੰਜਾਬ ਦੇ ਹਿੱਤਾਂ ਤੇ ਕਿਸਾਨਾਂ ਦੇ ਹਿੱਤਾਂ ‘ਤੇ ਡਟ ਕੇ ਪਹਿਰਾ ਦੇ ਸਕਦੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੀ ਹੈ। ਸ. ਲੋਧੀਨੰਗਲ ਨੇ ਪਾਣੀਆਂ ਦੇ ਮਸਲੇ ‘ਤੇ ਰਾਜ ਸਰਕਾਰ ਵੱਲੋਂ ਲਏ ਗਏ ਫੈਸਲੇ ਨੂੰ ਕਿਸਾਨਾਂ ਤੇ ਪੰਜਾਬ ਵਾਸੀਆਂ ਦੀ ਜਿੱਤ ਦੱਸਿਆ ਹੈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply