Wednesday, April 29, 2026

11 ਸਾਲਾਂ ਤੋ ਕੰਮ ਕਰਦੇ ਮੁਲਾਜ਼ਮ ਅੱਜ ਅਰਥੀ ਫੂਕ ਕੇ ਕਰਨਗੇ ਰੋਸ ਪ੍ਰਦਰਸ਼ਨ

PPN1703201603

ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਰਮਸਾ ਦੇ ਮੁਲਾਜ਼ਮਾਂ ਸਰਕਾਰ ਦੇ ਲਾਰਿਆ ਨੂੰ ਹਕੀਕਤ ਵਿਚ ਅਮਲੀ ਜਾਮਾ ਪਹਿਨਾਉਣ ਲਈ ਵਿਧਾਨ ਸਭਾ ਸੈਸ਼ਨ ਦੋਰਾਨ ਸੂਬਾ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਅਨੁਸਾਰ ਕਰਮਚਾਰੀ 18 ਮਾਰਚ ਨੂੰ ਜ਼ਿਲ੍ਹਾ ਪੱਧਰ ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੂਬਾ ਸਰਕਾਰ ਦੀ ਅਰਥੀ ਫੂਕਣਗੇ। ਜ਼ਿਲ੍ਹਾ ਪ੍ਰਧਾਨ ਦੀਪਕ ਬਾਂਸਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਮੁਲਾਜ਼ਮ 11 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਰੋਪੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਦੋਰਾਨ ਰੋਪੜ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੂੰ ਦਿੱਤੇ ਭਰੋਸੇ ਅਨੁਸਾਰ ਹਾਲੇ ਤੱਕ ਮੀਟਿੰਗ ਦੇ ਸਮੇਂ ਲਈ ਕੋਈ ਜਾਣਕਾਰੀ ਨਹੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਉੱਪ ਮੁੱਖ ਮੰਤਰੀ ਪੰਜਾਬ ਸੂਬੇ ਦੇ ਹੋਏ ਵਿਕਾਸ ਦਾ ਜਿਕਰ ਕਰਦੇ ਨਹੀ ਥੱਕਦੇ ਪ੍ਰੰਤੂ ਸੱਚਾਈ ਇਹ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣੇ ਕੀਤੇ ਕੰਮ ਦਾ ਮਿਹਨਤਾਨਾ ਲੈਣ ਲਈ ਵੀ ਸੜਕਾਂ ਤੇ ਆ ਕੇ ਸੰਘਰਸ਼ ਕਰਨਾ ਪੈਦਾ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ 2 ਮਹੀਨੇ ਤੋਂ ਤਨਖਾਹਾਂ ਨਹੀ ਮਿਲੀਆਂ ਹਨ।ਉੇਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨਾਲ ਸਮੇਂ ਸਮੇਂ ਤੇ ਹੋਈਆਂ ਮੀਟਿੰਗਾਂ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਤਾਂ ਦਿੱਤੇ ਗਏ ਸਨ ਪ੍ਰੰਤੂ ਉਨ੍ਹਾਂ ਭਰੋਸਿਆ ਤੇ ਹਾਲੇ ਤੱਕ ਕੋਈ ਅਮਲ ਨਹੀ ਹੋਇਆ ਹੈ।ਉਨ੍ਹਾ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਕਮੇਟੀ ਵੱਲੋਂ 9 ਮਹੀਨੇ ਬੀਤ ਜਾਣ ਤੇ ਵੀ ਸਰਕਾਰ ਨੂੰ ਕੋਈ ਰਿਪੋਰਟ ਨਹੀ ਸੋਪੀ ਗਈ ਜਿਸ ਤੋਂ ਸਰਕਾਰ ਦੀ ਨੀਅਤ ਵਿਚ ਖੋਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਆਪਣੀਆ ਸੇਵਾਵਾਂ ਰੈਗੂਲਰ ਕਰਵਾਉਣ ਅਤੇ 2 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜ਼ਾਰੀ ਕਰਵਾਉਣ ਲਈ ਅੱਜ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀ ਅਰਥੀ ਫੂਕਦੇ ਹੋਏ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦੋਰਾਨ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਅਤੇ 2 ਮਹੀਨੇ ਤੋਂ ਰੁਕੀਆ ਤਨਖਾਹਾਂ ਜ਼ਾਰੀ ਨਾ ਕੀਤੀਆ ਤਾਂ ਮੁਲਾਜ਼ਮ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸੂਬਾ ਪੱਧਰੀ ਰੈਲੀਆ ਕਰਕੇ ਸੂਬਾ ਸਰਕਾਰ ਦੇ ਵਿਕਾਸ ਦੇ ਝੂਠੇ ਦਾਅਵਿਆ ਦੀ ਪੋਲ ਖੋਲਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply