Tuesday, March 17, 2026

ਡੀ.ਸੀ ਵਲੋਂ ਅਫ਼ਸਰਾਂ, ਖ੍ਰੀਦ ਏਜੰਸੀਆਂ, ਆੜ੍ਹਤੀਆਂ, ਟਰੱਕ ਯੁਨੀਅਨ ਦੇ ਨੁਮਾਇੰਦਿਆਂ ਨਾਲ ਬੈਠਕ

PPN1703201604

ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਆਉਣ ਵਾਲੇ ਕਣਕ ਦੀ ਖ੍ਰੀਦ ਸਬੰਧੀ ਅਗਾਊ ਪ੍ਰਬੰਧਾਂ ਦੀ ਤਿਆਰੀ ਲਈ ਸਮੁੱਚੇ ਜ਼ਿਲ੍ਹੇ ਦੀ ਖ੍ਰੀਦ ਏਜੰਸੀਆਂ, ਆੜ੍ਹਤੀਆਂ, ਟਰੱਕ ਯੁਨੀਅਨ, ਲੇਬਰ ਯੂਨੀਅਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਈ। ਇਸ ਮੌਕੇ ਬੋਲਦਿਆਂ ਡਾ: ਗਰਗ ਨੇ ਦੱਸਿਆ ਕਿ ਜ਼ਿਲ੍ਹੇ ‘ਚ ਕੁਲ 9 ਲੱਖ 88 ਹਜਾਰ ਮੀਟ੍ਰਕ ਟਨ ਕਣਕ ਦੀ ਆਮਦ ਦੀ ੳਮੀਦ ਹੈ ਜਿਹੜੀ ਕਿ ਪਿਛਲੇ ਸਾਲ ਨਾਲੋਂ 22 ਫ਼ੀਸਦੀ ਵੱਧ ਹੈ। ਉਨਾਂ੍ਹ ਖਰੀਦ ਏਜੰਸੀਆਂ ਨੂੰ ਦਿਸ਼ਾ ਨਿਰਦੇਸ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਏਜੰਸੀ ਦੀ ਪਿਛਲੇ ਸੀਜਨ ਦੀ ਅਦਾਇਗੀ ਬਕਾਇਆ ਹੇੈ ਉਹ ਉਸਨੂੰ ਜਲਦ ਤੋ ਜਲਦ ਅਦਾ ਕਰੇ। ਉਨਾਂ੍ਹ ਕਿਹਾ ਕਿ ਜੇਕਰ ਖਰੀਦ ਦੇ ਦੋਰਾਨ ਕਿਸਾਨਾਂ, ਆੜ੍ਹਤੀਆਂ, ਲੇਬਰ ਆਦਿ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਆਪਣੀ ਤਖ਼ਲੀਫ ਸਾਂਝੀ ਕਰਨ। ਇਸ ਮੌਕੇ ‘ਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸੀਜਨ ਵਿੱਚ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੀਟਿੰਗ ਦੌਰਾਨ ਡਾ.ਬਸੰਤ ਗਰਗ ਵੱਲੋਂ ਜ਼ਿਲ੍ਹੇ ਅੰਦਰ ਖ੍ਰੀਦ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਕੋਈ ਵੀ ਅਜਿਹਾ ਖ੍ਰੀਦ ਕੇਂਦਰ ਨਹੀਂ ਹੋਣਾ ਚਾਹੀਦਾ ਜਿੱਥੇ ਕਿਸੇ ਵੀ ਏਜੰਸੀ ਨੂੰ ਖ੍ਰੀਦ ਅਲਾਟ ਨਾ ਕੀਤੀ ਗਈ ਹੋਵੇ । ਉਨ੍ਹਾਂ ਸਾਰੀਆਂ ਅਨਾਜ਼ ਮੰਡੀਆਂ ਅਤੇ ਖ੍ਰੀਦ ਕੇਂਦਰਾਂ ਵਿਖੇ ਕਿਸਾਨਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਯੋਗ ਪ੍ਰਬੰਧ ਜਿਵੇਂ ਤਰਪਾਲਾਂ, ਬਾਰਦਾਨਾ, ਪੀਣ ਲਈ ਪਾਣੀ , ਬਿਜਲੀ , ਰੋਸ਼ਨੀ ਅਤੇ ਛਾਂ ਆਦਿ ਦੇ ਪ੍ਰਬੰਧ ਮੁਕੰਮਲ ਤੇ ਤਸੱਲੀਬਖ਼ਸ਼ ਕਰਨ ਲਈ ਕਿਹਾ , ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਸਮੇਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਖ੍ਰੀਦ ਦੇ ਪ੍ਰਬੰਧਾਂ ਦੀ ਲਗਾਤਾਰ ਨਜ਼ਰਸਾਨੀ ਕਰਨ। ਉਨ੍ਹਾਂ ਅਧਿਕਾਰੀਆਂ ਨੁੰ ਹਦਾਇਤਾਂ ਦਿੰਦਿਆਂ ਕਿਹਾ ਕਿ ਬਾਰਦਾਨੇ ਦੀ ਕ.ਈ ਕਮੀ ਨਾ ਆਵੇ ਤਾਂ ਜੋ ਖਰੀਦੀ ਗਈ ਕਣਕ ਸਮੇਂ ਸਿਰ ਸਾਂਭੀ ਜਾ ਸਕੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ 72 ਘੰਟਿਆਂ ਦੇ ਅੰਦਰ-ਅੰਦਰ ਕਣਕ ਦੀ ਚੁਕਾਈ ਯਕੀੇਨੀ ਬਦਾਈ ਜਾਵੇ ਅਤੇ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਸਮੇਂ ਸਿਰ ਕਰਨ। ਇਸ ਬੈਠਕ ‘ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪਰਮਪਾਲ ਕੌਰ ਸਿੱਧੂ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫਸਰ ਜਸਪ੍ਰੀਤ ਸਿੰਘ ਕਾਹਲੋਂ, ਐਸ.ਡੀ.ਐਮ, ਬਠਿੰਡਾ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਰਾਮਪੁਰਾ ਨਰਿੰੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋ.ਰਟ ਅਫਸਰ ਬਠਿੰਡਾ ਲਤੀਫ ਅਹਮਦ, ਡੀ.ਡੀ.ਪੀ.ਓ, ਅਰੁਨ ਜਿੰਦਲ, ਖ੍ਰੀਦ ਏਜੰਸੀਆਂ (ਪਨਗ੍ਰੇਨ , ਮਾਰਕਫੈਡ, ਵੇਅਰਹਾਊਸ , ਪਨਸਪ, ਪੰਜਾਬ ਐਗਰੋ, ਐਫ.ਸੀ.ਆਈ ਅਤੇ ਮੰਡੀ ਬੋਰਡ) ਦੇ ਅਧਿਕਾਰੀ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply