Friday, March 6, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਭੰਗੜਾ ਨਹੀਂ ਪਾਇਆ ਜਾ ਸਕਦਾ – ਬਾਬਾ ਦਲੇਰ ਸਿੰਘ ਖੇੜੀ ਵਾਲੇ

PPN1703201609

ਸੰਦੌੜ, 17 ਮਾਰਚ (ਹਰਮਿੰਦਰ ਭੱਟ ਸਿੰਘ)- ਧੰਨ ਸਾਹਿਬ ਸ੍ਰੀ ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਅੰਜਾਮ ਦੇ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸੂਬੇ ਵਿਚ ਅਸ਼ਾਂਤੀ ਦਾ ਮਾਹੌਲ ਬਣਾਉਣ ਵਾਲੇ ਅਨਸਰਾਂ ਤੇ ਨੱਥ ਪਾਉਣ ਤੇ ਇਹੋ ਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਤੇ ਸਖ਼ਤ ਸਜਾਵਾਂ ਦਾ ਐਲਾਨ ਨਾ ਕਰਨ ਤੋਂ ਅਸਮਰਥ ਸਰਕਾਰ ਦੀਆਂ ਨਾਕਾਮ ਕੋਸ਼ਿਸ਼ਾਂ ਅਤਿ ਨਿੰਦਣਯੋਗ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਦਿਨਾਂ ਵਿਚ ਫਿਰ ਤੋਂ ਗੁਰੂ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਹੁਣੇ ਜਿਹਾ ਭਖੇ ਇੱਕ ਹੋਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਮਸਲਾ ਜੋ ਕਿ ਅਮਰੀਕਾ ਦੇ ਸ਼ਹਿਰ ਮੈਰੀ ਲੈਂਡ ਦੇ ਇੱਕ ਗੁਰਦੁਆਰੇ ਵਿਚ ਭੰਗੜਾ ਸਿਖਾਉਣ ਦੇ ਮਾਮਲੇ ਤੇ ਅਫ਼ਸੋਸ ਪ੍ਰਗਟਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚਾਹੇ ਭੰਗੜਾ ਵਿਰਾਸਤ ਦੀ ਪਹਿਚਾਣ ਹੈ ਜੋ ਕਿ ਖੁੱਸੀਆਂ ਖੇੜਿਆਂ ਦੇ ਸਮੇਂ ਉਚਿੱਤ ਹੁੰਦਾ ਹੈ ਪਰ ਗੁਰੂ ਘਰ ਵਿਚ ਧਾਰਮਿਕ ਮਰਿਆਦਾ ਦੀ ਉਲੰਘਣਾ ਹੈ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ-ਸਤਿਕਾਰ ਨੂੰ ਹਰ ਸੂਰਤ ਵਿਚ ਕਾਇਮ ਰੱਖਣਾ ਚਾਹੀਦਾ ਹੈ ਅਤੇ ਖ਼ਾਸਕਰ ਗੁਰੂ ਘਰਾਂ ਦੇ ਮੁੱਖ ਅਹੁਦੇਦਾਰਾਂ ਨੂੰ ਗੁਰੂ ਸਾਹਿਬ ਦੇ ਸਤਿਕਾਰ ਲਈ ਵਿਸ਼ੇਸ਼ ਧਿਆਨ ਦੇਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਧਾਰਮਿਕ ਤੇ ਗੁਰਮਤਿ ਸਮਾਗਮਾਂ ਤੋਂ ਇਲਾਵਾ ਕੀਰਤਨ ਤਾਂ ਕੀਤਾ ਜਾ ਸਕਦਾ ਹੈ ਪਰ ਭੰਗੜਾ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਇਹ ਹਰਕਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਬਰਾਬਰ ਹੈ। ਯਾਦ ਰਹੇ ਕਿ ਮੈਰੀ ਲੈਂਡ ਦੇ ਗੁਰਦੁਆਰੇ ਵਿਚ ਵਿਸਾਖੀ ਮੌਕੇ ਹੋਣ ਵਾਲੇ ਸਮਾਗਮ ਦੀ ਤਿਆਰੀ ਵਜੋਂ ਨੌਜਵਾਨਾਂ ਨੂੰ ਭੰਗੜੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ।ਇਹ ਮਾਮਲਾ ਸੋਸ਼ਲ ਸਾਈਟ ‘ਤੇ ਵਾਇਰਲ ਹੋ ਚੁੱਕਾ ਹੈ ਜਿਸ ਵਿਚ ਕੁੱਝ ਨੌਜਵਾਨਾਂ ਨੂੰ ਗੁਰਦੁਆਰੇ ਵਿਚ ਪ੍ਰਕਾਸ਼ ਅਸਥਾਨ ਵਾਲੀ ਥਾਂ ਦੇ ਨੇੜੇ ਨੱਚਦਿਆਂ ਦਿਖਾਇਆ ਗਿਆ ਹੈ। ਗੁਰਦੁਆਰਾ ਸਾਹਿਬ ਗੁਰੂ ਨਾਨਕ ਫਾਊਂਡੇਸ਼ਨ ਅਮਰੀਕਾ ਵੱਲੋਂ ਚਲਾਇਆ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply