ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ (ਪੁਰਸ਼ ਅਤੇ ਇਸਤਰੀਆਂ) ਯੂਨੀਵਰਸਿਟੀ ਦੇ ਮਲਟੀਪਰਪਜ਼ਜ਼ਿਮਨੇਜ਼ੀਅਮ ਹਾਲ ਵਿਖੇ ਸ਼ੁਰੂ ਹੋ ਗਈ। 21 ਮਾਰਚ ਨੂੰ ਸੰਪੰਨ ਹੋਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ 70 ਟੀਮਾਂ ਅਤੇ 350 ਖਿਡਾਰੀ ਭਾਗ ਲੈ ਰਹੇ ਹਨ । ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕੀਤਾ।ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀਆਂ ਦੇ ਸਕੱਤਰ ਅਤੇ ਖੇਡ ਡਿਪਟੀ ਡਾਇਰੈਕਟਰ ਅਤੇ ਮੁਖੀ, ਡਾ. ਐਚ.ਐਸ. ਰੰਧਾਵਾ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ। ਯੂਨੀਵਰਸਿਟੀ ਸਪੋਰਟਸ ਕਮੇਟੀ (ਵਿਮਨ) ਦੇ ਪ੍ਰਧਾਨ, ਡਾ. ਸੁਖਬੀਰ ਕੌਰ ਮਾਹਲ, ਪ੍ਰਿੰਸੀਪਲ ਖਾਲਸਾ ਕਾਲਜ ਫਾਰ ਵਿਮਨ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਪ੍ਰੋ. ਬਰਾੜ ਨੇ ਕਿਹਾ ਕਿ ਖਿਡਾਰੀਆਂ ਨੂੰ ਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸੱਚੀ ਖੇਡ-ਭਾਵਨਾ ਨਾਲ ਖੇਡਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਹਾਰ ਪਿੱਛੋਂ ਨਿਰਾਸ਼ ਨਹੀਂ ਹੋਣਾ ਚਾਹੀਦਾ ਸਗੋਂ ਹੋਰ ਮਿਹਨਤ ਨਾਲ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਆਹਲਾ ਦਰਜੇ ਦਾ ਬੁਨਿਆਦੀ ਖੇਡ ਢਾਂਚਾ ਮੁਹਈਆ ਕੀਤਾ ਗਿਆ ਹੈ ਅਤੇ ਬਹੁਤ ਛੇਤੀ ਹੀ ਆਧੁਨਿਕ ਸਹੂਲਤਾਂ ਵਾਲਾ ਖੇਡ ਹੋਸਟਲ ਵੀ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਖੇਡਾਂ ਵਿਚ ਬਹੁਤ ਪ੍ਰਾਪਤੀਆਂ ਕੀਤੀਆਂ ਹਨ ਜਿਸ ਵਿਚ ਬੀਤੇ ਦਿਨੀਂ ਯੂਨੀਵਰਸਿਟੀ ਦੇ ਤਿੰਨ ਐਥਲੀਟਾਂ ਵੱਲੋਂ ਗੁਹਾਟੀ ਵਿਖੇ ਕਰਵਾਈ ਗਈ ਐਸ.ਏ.ਐਫ. ਖੇਡਾਂ ਵਿਚ ਸੋਨੇ ਦੇ ਤਗਮੇ ਹਾਂਸਲ ਕੀਤੇ ਹਨ। ਅੱਜ ਹੋਏ ਮੈਚਾਂ ਦੌਰਾਨ 57 ਕਿੱਲੋ, 73 ਕਿੱਲੋ, 53 ਕਿੱਲੋ ਅਤੇ 46 ਕਿੱਲੋ ਭਾਰ ਸ਼੍ਰੇਣੀ ਵਿਚ ਮੁਕਾਬਲੇ ਕਰਵਾਏ ਗਏ। ਪਹਿਲਾ ਮੈਚ 57 ਕਿੱਲੋ ਸ਼੍ਰੇਣੀ ਵਿਚ ਵਿਗਨਾਨ ਯੂਨੀਵਰਸਿਟੀ, ਆਂਧਰਾ ਪ੍ਰਦੇਸ਼ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲ਼ੰਧਰ ਦਰਮਿਆਨ ਹੋਏ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …