ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2016’ ਅੱਜ ਇਥੇ ‘ਸ਼ਬਦਫ਼ਭਜਨ’ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਏ। ਜਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 600 ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਡੀਨ ਵਿਦਿਆਰਥੀ ਭਲਾਈ, ਡਾ. ਅਮਰਜੀਤ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ। ਡਾ. ਗੁਰਪ੍ਰੀਤ ਕੌਰ, ਮੁਖੀ, ਸੰਗੀਤ ਵਿਭਾਗ ਅਤੇ ਡਾਇਰੈਕਟਰ, ਲਾਈਫ ਲੌਂਗ ਲਰਨਿੰਗ ਵਿਭਾਗ ਅਤੇ ਡਾ. ਰਮਿੰਦਰ ਕੌਰ, ਪ੍ਰੋਫੈਸਰ ਇੰਚਾਰਜ (ਪਬਲੀਕੇਸ਼ਨ) ਵੀ ਇਸ ਮੌਕੇ ‘ਤੇ ਹਾਜ਼ਰ ਸਨ।
ਪ੍ਰੋ. ਬਰਾੜ ਨੇ ਮਹਿਮਾਨਾਂ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜੀ-ਆਇਆਂ ਕਹਿੰਦਿਆਂ ਜਸ਼ਨ ਸ਼ੁਰੂ ਹੋਣ ‘ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਅੰਤਰ-ਵਿਭਾਗੀ ਮੁਕਾਬਲਿਆਂ ਵਿਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਵਿਅਕਤੀਤਵ ਅਤੇ ਸ਼ਖਸੀਅਤ ਵਿਚ ਨਿਖਾਰ ਆ ਸਕੇ। ਉਨ੍ਹਾਂ ਕਿਹਾ ਕਿ ਯੂਨਵਿਰਸਿਟੀ ਸਭਿਆਚਾਰ ਅਤੇ ਵਿਰਾਸਤ ਤੋਂ ਨੌਜੁਆਨ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਉਪਰਾਲੇ ਅਧੀਨ ਵਿਸ਼ੇ ਨਾਲ ਸਬੰਧਤ ਨਾਮਵਰ ਸ਼ਖਸੀਅਤਾਂ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਉਣ ਲਈ ਯਤਨ ਕੀਤੇ ਜਾਂਦੇ ਹਨ। ਇਸ ਅਧੀਨ 19 ਮਾਰਚ ਨੂੰ ਸ਼ਾਮ 5.30 ਵਜੇ ਯੂਨੀਵਰਸਿਟੀ ਸੈਨੇਟ ਹਾਊਸ ਲਾਅਨਜ਼ ਵਿਖੇ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਜਾਵੇਗਾ ਅਤੇ ਉਹ ਇਸ ਮੌਕੇ ਆਪਣੀਆਂ ਰਚਨਾਵਾਂ ਵੀ ਪੇਸ਼ ਕਰਨੇ। ਜਸ਼ਨ ਦੇ 4-ਦਿਨਾ ਸਭਿਆਚਾਰਕ ਮੁਕਾਬਲਿਆਂ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀ-ਕਲਾਕਾਰ 21 ਵੱਖ-ਵੱਖ ਸਭਿਆਚਾਰਕ ਮੁਕਾਬਲਿਆਂ ਵਿਚ ਭਾਗ ਲੈ ਰਹੇ ਹਨ। ਇਸ ਮੌਕੇ ਡਾ. ਸਿੱਧੂ ਨੇ ਪ੍ਰੋ. ਬਰਾੜ ਨੂੰ ਮੀਮੇੈਂਟੋ ਦੇ ਕੇ ਸਨਮਾਨਿਤ ਕੀਤਾ। ਅੱਜ ਹੋਰ ਹੋਏ ਮੁਕਾਬਲਿਆਂ ਵਿਚ ਗੀਤਫ਼ਗਜ਼ਲ, ਵੈਸਟਰਨ ਵੋਕਲ, ਲੋਕ ਗੀਤ, ਐਗਜ਼ਟੈਂਪੋਰ, ਵਾਦ-ਵਿਵਾਦ,ਕੋਲਾਜ਼, ਕਾਰਟੂਨਿੰਗ, ਰੰਗੋਲੀ, ਪੋਸਟਰ ਮੇਕਿੰਗ ਅਤੇ ਆਨ ਦ ਸਪੌਟ ਫੋਟੋਗ੍ਰਾਫੀ ਸ਼ਾਮਿਲ ਸਨ। ਕੱਲ੍ਹ 18 ਮਾਰਚ ਨੂੰ ਭੰਗੜਾ, ਕਰੀਏਟਿਵ ਡਾਂਸ ਅਤੇ ਵੈਸਟਰਨ ਡਾਂਸ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰਹਾਂ ਤੀਜੇ ਦਿਨ 19 ਮਾਰਚ ਨੂੰ ਮਾਈਮ, ਮਮਿਕਰੀ ਅਤੇ ਸਕਿੱਟ ਦੇ ਮਕਾਬਲੇ ਹੋਣਗੇ। ਇਸੇ ਤਰ੍ਹਾਂ ਆਖਰਲੇ ਦਿਨ 20 ਮਾਰਚ ਨੂੰ ਡਾਂਸ ਟੂ ਟਿਊਨ ਤੇ ਗਿੱਧੇ ਦੇ ਮੁਕਾਬਲਿਆਂ ਤੋਂ ਇਲਾਵਾ ਇਨਾਮ ਵੰਡ ਸਮਾਗਮ ਵੀ ਕਰਵਾਇਆ ਜਾਵੇਗਾ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media