Sunday, August 23, 2026

ਅੰਮ੍ਰਿਤਧਾਰੀ ਸਿੱਖ ਨੂੰ ਕਕਾਰਾਂ ਸਮੇਤ ਅਦਾਲਤ ‘ਚ ਬਿਆਨ ਦਰਜ਼ ਕਰਵਾਉਣ ਦਾ ਫੈਸਲਾ ਸ਼ਲਾਘਾਯੋਗ- ਜਥੇਦਾਰ

Giani Gurbachan S

ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਜੋ ਸ਼ਲਾਘਾਯੋਗ ਫੈਸਲਾ ਪੰਜਾਬ ਹਰਿਆਣਾ ਹਾਈਕੋਟ ਦੇ ਜੱਜ ਸz: ਹਰਿੰਦਰ ਸਿੰਘ ਸਿੱਧੂ ਨੇ ਕੀਤਾ ਹੈ ਕਿ ਅੰਮ੍ਰਿਤਧਾਰੀ ਸਿੱਖ ਆਪਣੇ ਕਕਾਰਾਂ ਸਮੇਤ ਅਦਾਲਤ ਵਿਚ ਆਪਣਾ ਬਿਆਨ ਦਰਜ਼ ਕਰਵਾ ਸਕਦਾ ਹੈ, ਉਹ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਸਿੱਖਾਂ ਨੂੰ ਹਰ ਜਗ੍ਹਾ ‘ਤੇ ਕਕਾਰ ਪਹਿਣ ਕੇ ਜਾਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ, ਕਿਉਂਕਿ ਸਿੱਖ ਕਿਸੇ ਦਾ ਦੁਸ਼ਮਨ ਨਹੀਂ, ਸਗੋਂ ਸਰਬੱਤ ਦਾ ਭਲਾ ਵਾਲੀ ਕੌਮ ਹੈ।ਅਜਿਹਾ ਫੈਸਲਾ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਉਪਰ ਵੀ ਲਾਗੂ ਹੋਣਾ ਚਾਹੀਦਾ ਹੈ। ਜਿਸ ਨਾਲ ਅੰਮ੍ਰਿਤਧਾਰੀ ਸਿੱਖਾਂ ਨੂੰ ਜੋ ਦਰਪੇਸ਼ ਮੁਸ਼ਕਿਲਾਂ ਆਉਂਦੀਆਂ ਹਨ ਉਨ੍ਹਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਫੈਸਲੇ ਨਾਲ ਅੰਮ੍ਰਿਤਧਾਰੀ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਹੈ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply