Sunday, August 23, 2026

ਰਾਮਦਿਵਾਲੀ ਵਿਖੇ ਬੇਅਦਬੀ ਸਬੰਧੀ ਪਛਚਾਤਾਪ ਦੇ ਭੋਗ ਉਪਰੰਤ ਸਰੂਪ ਗੋਇੰਦਵਾਲ ਸਾਹਿਬ ਲਈ ਰਵਾਨਾ

PPN1703201620ਚੌਂਕ ਮਹਿਤਾ, 17 ਮਾਰਚ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀ ਪਿੰਡ ਰਾਮਦਿਵਾਲੀ ਮੁਸਲਮਾਨਾਂ ਦੇ ਗੁਰਦੁਵਾਰਾ ਬਾਬਾ ਜੀਵਨ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਹਿਰਦੇਵੇਧਕ ਘਟਨਾ ਤੋਂ ਬਾਅਦ ਪਸ਼ਤਾਪ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ।ਧਾਰਮਿਕ ਜਥੇਬੰਦੀਆਂ, ਇਲਾਕੇ ਦੇ ਮਹਾਂਪੁਰਸ਼, ਸਿਆਸੀ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਇਕੱਤਰ ਹੋਏ।ਭੋਗ ਉਪਰੰਤ ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਾਇਆ।ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਮੁੱਖੀ ਭਾਈ ਬਲਬੀਰ ਸਿੰਘ ਮੁੱਛਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡ ਵਿਚ ਵਾਪਰੀ ਇਸ ਦੁਖਦ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ।ਇਸ ਉਪਰੰਤ ਅਗਨ ਭੇਂਟ ਹੋਏ ਪਾਵਨ ਸਰੂਪਾਂ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੀ ਗੁਰਮਰਿਆਦਾ ਅਨੁਸਾਰ ਅੰਤਿਮ ਸੰਸਕਾਰ ਲਈ ਮਹਾਨ ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੋਇੰਦਵਾਲ ਸਾਹਿਬ ਲਈ ਲਿਜਾਇਆ ਗਿਆ।ਪੁਲਿਸ ਪ੍ਰਸਾਸ਼ਨ ਵਲੋਂ ਸਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਜੂਦ ਸੀ।
ਇਸ ਮੌਕੇ ਪਹੁੰਚੇ ਪ੍ਰਮੁੱਖ ਆਗੂਆਂ ਵਿਚ ਹੋਰਨਾ ਤੋਂ ਇਲਾਵਾ ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਅਜੈਬ ਸਿੰਘ ਟਾਹਲੀ ਸਾਹਿਬ, ਬਾਬਾ ਗੁਰਦੀਪ ਸਿੰਘ ਟਾਹਲਾ ਸਾਹਿਬ, ਭਾਈ ਗੁਰਦੇਵ ਸਿੰਘ, ਭਾਈ ਅਮਰੀਕ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ੍ਰੋਮਣੀ ਕਮੇਟੀ, ਭਾਈ ਬਲਬੀਰ ਸਿੰਘ ਮੁੱਛਲ, ਸੁਖਵਿੰਦਰ ਸਿੰਘ ਗੋਲਡੀ ਜਿਲਾ ਪ੍ਰੀਸ਼ਦ ਮੈਂਬਰ, ਭਾਈ ਰਾਮ ਸਿੰਘ ਮੈਂਬਰ ਸ੍ਰੋਮਣੀ ਕਮੇਟੀ, ਸਰਪੰਚ ਮੇਜਰ ਸਿੰਘ ਸਹੋਤਾ, ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸ਼ਰਨਬੀਰ ਸਿੰਘ ਢਪੱਈਆਂ, ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਮਹਿਤਾ, ਉੱਪ ਚੇਅਰਮੈਨ ਸਰਵਣ ਸਿੰਘ ਰਾਮਦੀਵਾਲੀ, ਸਰਪੰਚ ਕ੍ਰਿਪਾਲ ਸਿੰਘ ਰਾਮਦੀਵਾਲੀ, ਮੇਜਰ ਸਿੰਘ ਕਲੇਰ, ਬਚਿੱਤਰ ਸਿੰਘ ਲਾਲੀ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਪਾਲ ਸਿੰਘ ਪਾਲੀ, ਭਾਈ ਨਿਸ਼ਾਨ ਸਿੰਘ ਸਿਆਲਕਾ ਮੌਜੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply