Wednesday, June 10, 2026

ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਸ਼ਨੀਵਾਰ

Rana Paramjit  Singh

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਸੰਤ ਰਾਗ ਅਧਾਰਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨੀਵਾਰ, 19, ਮਾਰਚ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ।ਉਨ੍ਹਾਂ ਦਸਿਆ ਕਿ ਇਸ ਦਿਨ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਕੁਲਵੰਤ ਸਿੰਘ ਪ੍ਰਭਾਤ (ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ), ਵਿਦਿਆਰਥੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ, ਮਹਿਰੌਲੀ ਅਤੇ ਹਜ਼ੂਰੀ ਰਾਗੀ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਅਤੇ ਭਾਈ ਰਣਜੀਤ ਸਿੰਘ ਹੈਡ ਗ੍ਰੰਥੀ (ਗੁ. ਬੰਗਲਾ ਸਾਹਿਬ) ਗੁਰ ਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਪੁਰ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply