Tuesday, September 29, 2026

‘ਆਓ ਗੁਰ-ਇਤਿਹਾਸ ਜਾਣੀਏ’ ਟੈ੍ਰਕਟ ਕੀਤਾ ਲੋਕ ਅਰਪਣ

PPN1803201625

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਟ੍ਰੈਕਟ ‘ਆਓ ਗੁਰ ਇਤਿਹਾਸ ਜਾਣੀਏ’ (ਸੰਖੇਪ ਸਵਾਲ-ਜਵਾਬ) ਸ਼ੋ੍ਰਮਣੀ ਕਮੇਟੀ ਦੇ ਦਫ਼ਤਰ ਵਿਖੇ ਲੋਕ ਅਰਪਣ ਕੀਤਾ। ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਚਿਰੋਕਣੀ ਜਗਿਆਸਾ ਸੀ ਕਿ ਗੁਰ-ਇਤਿਹਾਸ ਅਤੇ ਗੁਰਮਤਿ ਸਬੰਧੀ ਸੰਖੇਪ ਜਾਣਕਾਰੀ ਮਿਲੇ।ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਆਪਣੇ ਯਤਨਾਂ ਨਾਲ ਟੈ੍ਰਕਟ ਦੇ ਰੂਪ ਵਿੱਚ ਗੁਰ-ਇਤਿਹਾਸ ਅਤੇ ਗੁਰਮਤਿ ਸਬੰਧੀ ਸਵਾਲ-ਜਵਾਬ ਦੇ ਰੂਪ ਵਿੱਚ ਸਾਕਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਵੱਲੋਂ ਕੀਤੇ ਯਤਨਾਂ ਦਾ ਅਤੇ ਇਨ੍ਹਾਂ ਦੇ ਸਹਿਯੋਗੀਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਇਸ ਛੋਟੇ ਜਿਹੇ ਜਾਣਕਾਰੀ ਭਰਪੂਰ ਟੈ੍ਰਕਟ (ਪੈਫਲਿਟ) ਨੂੰ ਤਿਆਰ ਕਰਵਾਇਆ ਹੈ।ਉਨ੍ਹਾਂ ਕਿਹਾ ਕਿ ਇਹ ਟੈ੍ਰਕਟ ਸਿੱਖ ਸੰਗਤਾਂ ਨੂੰ ਭੇਟ ਕਰਕੇ ਮੈਂ ਖੁਸ਼ੀ ਮਹਿਸੂਸ ਕਰ ਰਿਹਾ ਹਾਂ।ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਇਸ ਟੈ੍ਰਕਟ ਨੂੰ ਪੜ੍ਹ ਕੇ ਭਰਪੂਰ ਜਾਣਕਾਰੀ ਹਾਸਲ ਕਰਦਿਆਂ ਛੋਟੇ ਬੱਚਿਆਂ ਨੂੰ ਗੁਰ-ਇਤਿਹਾਸ ਤੇ ਗੁਰਮਤਿ ਬਾਰੇ ਚਾਨਣਾ ਪਾ ਸਕਣਗੀਆਂ।ਉਨ੍ਹਾਂ ਕਿਹਾ ਕਿ ਸਾਡਾ ਇਹ ਵੀ ਯਤਨ ਹੋਵੇਗਾ ਕਿ ਇਸ ਟੈ੍ਰਕਟ ਨੂੰ ਹਿੰਦੀ ਤੇ ਅੰਗਰੇਜ਼ੀ ਵਿੱਚ ਵੀ ਤਿਆਰ ਕਰਕੇ ਸਿੱਖ ਸੰਗਤਾਂ ਤੱਕ ਪਹੁੰਚਾਇਆ ਜਾਵੇ ਤਾਂ ਕਿ ਦੁਨੀਆਂ ਵਿੱਚ ਥਾਂ-ਥਾਂ ਵਸੇ ਹੋਏ ਗੁਰਸਿੱਖਾਂ ਨੂੰ ਗੁਰ-ਇਤਿਹਾਸ ਤੇ ਗੁਰਮਤਿ ਬਾਰੇ ਸੰਖੇਪ ਜਾਣਕਾਰੀ ਮਿਲ ਸਕੇ।
ਪੁਸਤਕ ਦੇ ਲੋਕ ਅਰਪਣ ਮੌਕੇ ਸ. ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਬਿਜੈ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਜਗਜੀਤ ਸਿੰਘ ਤੇ ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਗੁਰਵਿੰਦਰ ਸਿੰਘ ਨਿਜੀ ਸਹਾਇਕ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply