Friday, March 6, 2026

 ਸ੍ਰੀ ਰਵੀ ਸ਼ੰਕਰ ਦਾ ਸਰਕਾਰੀ ਸਕੂਲਾਂ ਪ੍ਰਤੀ ਬਿਆਨ ਅਤਿ ਨਿੰਦਣਯੋਗ – ਅਧਿਆਪਕ ਦਲ

PPN1903201603

ਬਟਾਲਾ, 19 ਮਾਰਚ (ਨਰਿੰਦਰ ਸਿੰਘ ਬਰਨਾਲ) – ਬੀਤੇ ਦਿਨ ਅਧਿਆਤਮਕ ਗੁਰੂ ਵਜੋਂ ਜਾਣੇ ਜਾਂਦੇ ਸ੍ਰੀ ਰਵੀ ਸ਼ੰਕਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਪੜਦੇ ਵਿਦਿਆਰਥੀਆਂ ਨੂੰ ਨਕਸਲੀ ਕਹਿਣਾ ਅਤੀ ਨਿੰਦਣਯੋਗ ਹੈ ਜਿਸ ਦਾ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਅਧਿਆਪਕ ਦਲ ਜਿਲਾ ਗੁਰਦਾਸਪੁਰ ਵੱਲੋਂ ਸਖਤ ਸ਼ਬਦਾਂ ਵਿੱਚ ਵਿਰੋਧ ਕੀਤਾ ਜਾਂਦਾ ਹੈ। ਇਸ ਸਬੰਧੀ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦੇ ਹੋਏ ਅਧਿਆਪਕ ਦਲ ਗੁਰਦਾਸਪੁਰ ਦੇ ਪ੍ਰਧਾਨ ਬਾਬਾ ਤਾਰਾ ਸਿੰਘ ਅਤੇ ਜਨਰਲ ਸਕੱਤਰ ਰਵਿੰਦਰਜੀਤ ਸਿੰਘ ਪਨੂੰ ਨੇ ਸਾਂਝੇ ਤੌਰ ਤੇ ਦੱਸਿਆ ਕਿ ਸ੍ਰੀ ਰਵੀ ਸ਼ੰਕਰ ਦਾ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਸਬੰਧੀ ਅਜਿਹਾ ਬਿਆਨ ਉਹਨਾਂ ਮਹਾਨ ਦੇਸ਼ ਭਗਤਾਂ ਪ੍ਰਤੀ ਕੋਝਾ ਮਜਾਕ ਹੈ ਜਿਹਨਾਂ ਦੀਆਂ ਮਹਾਨ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਗਈ ਦੇਸ਼ ਦੀ ਅਜ਼ਾਦੀ ਦਾ ਅਸੀਂ ਭਾਰਤ ਵਾਸੀ ਨਿੱਘ ਮਾਣ ਰਹੇ ਹਾਂ। ਉਹਨਾਂ ਦੱਸਿਆ ਕਿ ਲੋਕਤੰਤਰ ਨੂੰ ਤਹਿਸ ਨਹਿਸ ਕਰਨ ਵਾਲਾ ਅਜਿਹਾ ਘਟੀਆ ਬਿਆਨ ਸ੍ਰੀ ਰਵੀ ਸ਼ੰਕਰ ਦੇ ਦਿਮਾਗ ਦੀ ਉਪਜ ਕਦੇ ਵੀ ਨਹੀਂ ਹੋ ਸਕਦਾ ਸਗੋਂ ਇਹ ਸਰਕਾਰ ਚਲਾਉਣ ਵਾਲੇ ਕਾਰਪੋਰੇਟ ਘਰਾਣਿਆਂ ਦੀ ਸੋਚੀ ਸਮਝੀ ਸਾਜਿਸ਼ ਦਾ ਹਿਸਾ ਹੋ ਸਕਦਾ ਹੈ ਜੋ ਦੇਸ਼ ਦੇ ਗਰੀਬ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਬੰਦ ਕਰ ਕੇ ਨਿੱਜੀ ਖੇਤਰ ਨੂੰ ਪਹਿਲ ਦੇ ਰਿਹਾ ਹੈ। ਉਹਨਾਂ ਕਿਹਾ ਕਿ ਸਿਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਅਹਿਮ ਰੋਲ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪੜਾਈ ਕਰ ਕੇ ਪਿਛਲੇ ਸਮਿਆਂ ਵਿੱਚ ਵਿਦਿਆਰਥੀ ਵੱਡੇ ਵੱਡੇ ਅਹੁਦਿਆਂ ਤੇ ਬਿਰਾਜਮਾਨ ਹੁੰਦੇ ਰਹੇ ਹਨ ਪ੍ਰੰਤੂ ਹੁਣ ਇੱਕ ਸੋਚੀ ਸਮਝੀ ਸ਼ਾਜਿਸ਼ ਅਧੀਨ ਸਰਕਾਰੀ ਸਕੂਲਾਂ ਨੂੰ ਬਦਨਾਮ ਕਰ ਕੇ ਨਿੱਜੀ ਖੇਤਰ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਦੀ ਜਾਗੀਰਦਾਰੀ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਨਕਸਲੀ ਨਹੀਂ ਬਣਾਉਂਦੇ ਸਗੋਂ ਦੇਸ਼ ਭਗਤ ਬਣਾਉਂਦੇ ਹਨ ਅਤੇ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦਾ ਜ਼ਜ਼ਬਾ ਪੈਦਾ ਕਰਦੇ ਹਨ ਇਸ ਲਈ ਸਰਕਾਰੀ ਸਕੂਲਾਂ ਨੂੰ ਬਦਨਾਮ ਕਰਨ ਦੀ ਕੋਈ ਵੀ ਸ਼ਾਜਿਸ਼ ਅਸਫਲ ਕਰ ਕੇ ਅਜਿਹੇ ਲੋਕਾਂ ਖਿਲਾਫ ਲੋਕ ਲਹਿਰ ਪੈਦਾ ਕਰਨੀ ਚਾਹੀਦੀ ਹੈ। ਇਸ ਮੌਕੇ ਉਹਨਾਂ ਨਾਲ ਸਟੇਟ ਬਾਡੀ ਮੈਂਬਰ ਤਰਸੇਮ ਪਾਲ ਸ਼ਰਮਾ, ਰਜਨੀਸ਼ ਕੁਮਾਰ, ਮੰਗਲ ਸਿੰਘ, ਪ੍ਰਵੀਨ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਜਗਜੀਤ ਸਿੰਘ, ਜੋਗਿੰਦਰ ਸਿੰਘ, ਕੰਸ ਰਾਜ, ਨਾਨਕਜੀਤ ਸਿੰਘ, ਰੁਪਿੰਦਰਪਾਲ ਸਿੰਘ ਪਨੂੰ, ਰਵਿੰਦਰਪਾਲ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply