Monday, July 20, 2026

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ)- ਮੁਫਤ ਕਾਨੂੰਨੀ ਸਹਾਇਤਾ ਅਥਾਰਟੀ ਵਲੋਂ ਦਿੱਤੀ ਜਾਂਦੀ ਕਾਨੂੰਨੀ ਸਹਾਇਤਾ ਪ੍ਰਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਲਾਅ ਡਿਪਾਰਟਮੈਂਟ ਦੇ 80 ਵਿਦਿਆਰਥੀਆਂ ਅਤੇ ਸ੍ਰੀਮਤੀ ਵਿਨੇ ਕਪੂਰ ਹੈਡ ਆਫ ਡਿਪਾਰਟਮੈਂਟ ਨੇ ਹਿੱਸਾ ਲਿਆ।
ਕੈਂਪ ਦੌਰਾਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਮੀਡੀਏਸ਼ਨ ਅਤੇ ਏ.ਡੀ.ਆਰ.ਸੀ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਮੀਡੀਏਸ਼ਨ ਕੀ ਹੈ ਅਤੇ ਇਸ ਦੇ ਕੀ ਫਾਇਦੇ ਹਨ। ਇਸ ਤੋਂ ਬਿਨਾਂ ਉਨ੍ਹਾਂ ਨੇ ਨਾਲਸਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾ ਨੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਅੱਗੀ ਵਧਣ ਲਈ ਹੌਸਲਾ ਹਫਜਾਈ ਦਿੱਤੀ। ਮੈਡਮ ਗਰੀਸ਼, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਸ੍ਰੀ ਐੱਸ.ਐੱਸ ਤਨਵਰ ਜਨਰਲ ਸੈਕਟਰੀ, ਅਖਿਲ ਭਾਰਤੀਯ ਹਿਊਮਨ ਰਾਈਟਜ਼ ੳਰਗਨਾਈਜੇਸ਼ਨ ਆਬਰੋ ਜਿਹੜੇ ਕਿ ਇਸ ਸੈਮੀਨਾਰ ਵਿੱਚ ਮਹਿਮਾਨ ਵਜੋਂ ਆਏ ਸਨ ਅਤੇ ਉਹਨਾਂ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply