
ਅੰਮ੍ਰਿਤਸਰ, 19 ਮਾਰਚ (ਸੁਖਬੀਰ ਖੁਰਮਣੀਆ)- ਯੂਨੀਵਰਸਿਟੀ ਆਫ ਕੇਰਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਸਤਰੀਆਂ ਦੀ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ ਜਿੱਤ ਲਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਦੂਜੇ ਸਥਾਨ (ਫਸਟ ਰਨਰਜ਼ਅੱਪ) ‘ਤੇ ਰਹੀ। ਇਸੇ ਤਰ੍ਹਾਂ ਮਨੀਪੁਰ ਯੂਨੀਵਰਸਿਟੀ ਤੀਜੇ ਸਥਾਨ ‘ਤੇ ਰਹੀ। ਇਸਤਰੀਆਂ ਦੇ ਇਹ ਮੁਕਾਬਲੇ ਯੂਨੀਵਰਸਿਟੀ ਦੇ ਮਲਟੀਪਰਪਜ਼ਜ਼ਿਮਨੇਜ਼ੀਅਮ ਹਾਲ ਵਿਖੇ ਸੰਪੰਨ ਹੋਏ। ਪੁਰਸ਼ਾਂ ਦੀ ਚੈਂਪੀਅਨਸ਼ਿਪ 21 ਮਾਰਚ ਨੂੰ ਯੂਨੀਵਰਸਿਟੀ ਵਿਖੇ ਸੰਪੰਨ ਹੋਵੇਗੀ।ਪ੍ਰੋ. ਅਮਰਜੀਤ ਸਿੰਘ ਸਿੱਧੂ, ਡੀਨ, ਵਿਦਿਆਰਥੀ ਭਲਾਈ ਅਤੇ ਖੇਡ ਡਿਪਟੀ ਡਾਇਰੈਕਟਰ ਅਤੇ ਮੁਖੀ, ਡਾ. ਐਚ.ਐਸ. ਰੰਧਾਵਾ ਨੇ ਜੇਤੂਆਂ ਨੂੰ ਇਨਾਮ ਪ੍ਰਦਾਨ ਕੀਤੇ।
Punjab Post Daily Online Newspaper & Print Media