Thursday, July 16, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਿਜ਼ਿਕਸ ਸਿਖਿਆ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ

 

PPN1903201611ਅੰਮ੍ਰਿਤਸਰ, 19 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵੱਲੋਂ ਫਿਜ਼ਿਕਸ ਸਿਖਿਆ ਦੇ ਵਿਸ਼ੇ ‘ਤੇ ਇਕ ਦਿਨਾਂ ਸੈਮੀਨਾਰ ਦਾ ਆਯੋਜਵਿਭਾਗ ਦੇ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਸੈਮੀਨਾਰ ਵਿਚ ਖਿੱਤੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ 50 ਤੋਂ ਵੱਧ ਅਧਿਆਪਕਾਂ ਨੇ ਭਾਗ ਲਿਆ ਅਤੇ ਫਿਜ਼ਿਕਸ ਨਾਲ ਸਬੰਧਤ ਵਿਭਿੰਨ ਪ੍ਰਯੋਗ ਕੀਤੇ।
ਇੰਡੀਅਨ ਅਕਾਦਮੀ ਆਫ ਸਾਇੰਸ, ਬੰਗਲੌਰ ਦੇ ਫੈਲੋ ਅਤੇ ਪ੍ਰਸਿੱਧ ਫਿਜ਼ਿਕਸ ਵਿਗਿਆਨੀ ਪ੍ਰੋਫੈਸਰ ਸੁਭਾਸ਼ ਚਤੁਰਵੇਦੀ ਨੇ ਇਸ ਸੈਮੀਨਾਰ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਫਿਜ਼ਿਕਸ ਮੁੱਢਲੇ ਤੌਰ ‘ਤੇ ਪ੍ਰਯੋਗੀ ਵਿਸ਼ਾ ਹੈ ਅਤੇ ਇਸ ਵਿਸ਼ੇ ਨੂੰ ਪ੍ਰਯੋਗੀ ਤੌਰ ‘ਤੇ ਲੈਂਦੇ ਹੋਏ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰਯੋਗਸ਼ਾਲਾਵਾਂ ਨੂੰ ਹੋਰ ਮਜਬੂਤ ਕਰਨ ਨਾਲ ਅਸੀਂ ਅਗਲੀ ਪੀੜ੍ਹੀ ਵਿਚੋਂ ਦੇਸ਼ ਨੂੰ ਵਧੀਆਂ ਵਿਗਿਆਨੀ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਸੇ ਵਿਸ਼ੇ ਨੂੰ ਵਿਦਿਆਰਥੀਆਂ ਵਿਚ ਹਰਮਨ ਪਿਆਰਾ ਬਣਾਉਣ ਲਈ ਵਿਸ਼ੇ ਵਿਗਿਆਨੀਆਂ ਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ।
ਇੰਡੀਅਨ ਇੰਸਟੀਚਿਊਂਟ ਸਾਇੰਸ ਐਜੂਕੇਸ਼ਨ ਐਂਡ ਰੀਸਰਚ, ਮੋਹਾਲੀ ਦੇ ਕੋਆਰਡੀਨੇਟਰੀ, ਪ੍ਰੋ. ਅਰਵਿੰਦ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸਾਂਇੰਸ ਵਿਸ਼ੇ ਨੂੰ ਪ੍ਰਫੁਲਿਤ ਕਰਨ ਅਤੇ ਪ੍ਰਚਾਰਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਸੰਸਥਾ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ ਸਾਂਇੰਸ ਨੂੰ ਪੜ੍ਹਾਉਣ ਲਈ ਸੌਖੇ ਅਤੇ ਰੁਚਿਕ ਤਰੀਕੇ ਪ੍ਰਚਾਰਦੇ ਰਹਿੰਦੇ ਹਨ।
ਇਸ ਤੋਂ ਪਹਿਲਾਂ ਸੈਮੀਨਾਰ ਦੇ ਕੋਆਰਡੀਨੇਟਰ ਅਤੇ ਫਿਜ਼ਿਕਸ ਵਿਭਾਗ ਦੇ ਮੁਖੀ, ਪ੍ਰੋ. ਰਵੀ ਚਾਂਦ ਸਿੰਘ ਨੇ ਮੁੱਖ ਮਹਿਮਾਨਾਂ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਜੈਪੁਰ ਯੂਨੀਵਰਸਿਟੀ ਦੇ ਪ੍ਰੋ. ਸਰਾਫ ਵੱਲੋਂ 1980 ਵਿਚ ਕੀਤੇ ਗਏ ਫਿਜ਼ਿਕਸ ਦੇ ਤਜ਼ਰਬਿਆਂ ਨੂੰ ਯੂਨੀਵਰਸਿਟੀ ਵੱਲੋਂ ਲਾਗੂ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਇਸੇ ਵਿਸ਼ੇ ਨੂੰ ਹੋਰ ਰੁਚੀ ਭਰਪੂਰ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਈਸ-ਚਾਂਸਲਰ, ਪ੍ਰੋ. ਬਰਾੜ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਹੱਲਾਸ਼ੇਰੀ ਸਦਕਾ ਵਿਭਾਗ ਵਿਚ ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਅਤੇ ਪ੍ਰ੍ਰਯੋਗਸ਼ਾਲਾਵਾਂ ਵਿਚ ਵਿਗਿਆਨਕ ਉਪਕਰਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸੈਮੀਨਾਰ ਦੇ ਨਤੀਜੇ ਚੰਗੇ ਨਿਕਲਣਗੇ ਅਤੇ ਇਸ ਸੈਮੀਨਾਰ ਦੌਰਾਨ ਫਿਜ਼ਿਕਸ ਵਿਸ਼ੇ ਦੀ ਪੜ੍ਹਾਈ ਹੋਰ ਸੌਖੀ ਬਣਾਉਣ ਲਈ ਨੁਕਤਿਆਂ ਬਾਰੇ ਵਿਚਾਰ ਚਰਚਾ ਹੋਈ ਹੈ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply