Friday, April 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਨਰਸਰੀ ਵਿੰਗ ਦਾ ਸਲਾਨਾ ਸਮਾਰੋਹ ਆਯੋਜਿਤ

PPN1903201621

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸ’ਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਨਰਸਰੀ ਵਿੰਗ ਦੇ ਵਿਦਿਆਰਥੀਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਬੜੀ ਧੂਮੁਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਜਿਲ੍ਹਾ ਸਾਈਂਸ ਸੁਪਰਵਾਈਜ਼ਰ ਸ਼੍ਰੀਮਤੀ ਸੁਦੀਪ ਕੌਰ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਪਹਿਲਾਂ ਨਰਸਰੀ ਵਿੰਗ ਦੇ ਬੱਚਿਆਂ ਲਈ ਬਣਾਈ ਗਈ ‘ਜੂਨੀਅਰ ਲਾਈਬ੍ਰੇਰੀ ਕੰਮ ਟੋਆਏ ਜੋਨ’ ਦਾ ਉਦਘਾਟਨ ਕੀਤਾ। ਉਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਉਤੇ ਜੋਰ ਦਿੱਤਾ । ਉਨ੍ਹਾਂ ਕਿਹਾ ਕਿ ਪੁਸਤਕਾਂ ਸਾਡੇ ਜੀਵਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਇਸ ਲਈ ਸਾਰੇ ਬੱਚਿਆਂ ਨੂੰ ਪੁਸਤਕਾਂ ਪੜ੍ਹ ਕੇ ਆਪਣੇ ਗਿਆਨ ਵਿਵਿੱਚ ਵਾਧਾ ਕਰਨਾ ਚਾਹੀਦਾ ਹੈ। ਇਸ ਉਪਰੰਤ ਇੱਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਮਾਪਿਆਂ ਨੂੰ ਸਕੂਲ ਦੇ ਕੀਤੇ ਗਏ ਵਿਕਾਸ ਅਤੇ ਹੋਰ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ । ਛੋਟੁੇਛੋਟੇ ਬੱਚਿਆਂ ਨੇ ‘ਵੈਲਕਮ ਡਾਂਸ’ ਰਾਹੀਂ ਮਹਿਮਾਨਾਂ ਦਾ ਸਵਾਗਤ ਕੀਤਾ। ਬੱਚਿਆਂ ਦੁਆਰਾ ਪੇਸ਼ ਅੰਗਰੇਜ਼ੀ ਗਾਣਿਆਂ ਨੇ ਵੀ ਮਹਿਮਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ। ਰੰਗੁਬਿਰੰਗੀਆਂ ਪੁਸ਼ਾਕਾਂ ਵਿੱਚ ਸਜੇ ਛੋਟੁੇਛੋਟੇ ਬੱਚੇ ਬਹੁਤ ਸੁੰਦਰ ਲਗ ਰਹੇ ਸਨ। ਉਨ੍ਹਾਂ ਨੂੰ ਸਟੇਜ ਉਪਰ ਥਿਰਕਦੇ ਵੇਖ ਉਨ੍ਹਾਂ ਦੇ ਮਾਪੇ ਖੁਸ਼ੀ ਨਾਲ ਗੱਦੁਗੱਦ ਹੋ ਗਏ। ਇਸ ਤੋਂ ਬਾਅਦ ਜਿਲ੍ਹਾ ਸਾਈਂਸ ਸੁਪਰਵਾਈਜ਼ਰ ਸ਼੍ਰੀਮਤੀ ਸੁਦੀਪ ਕੌਰ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ  ਧੰਨਰਾਜ ਸਿੰਘ, ਸਥਾਨਕ ਪ੍ਰਧਾਨ  ਨਿਰਮਲ ਸਿੰਘ,  ਸਵਿੰਦਰ ਸਿੰਘ ਕੱਥੁਨੰਗਲ,  ਸੰਤੋਖ ਸਿੰੰਘ ਸੇਠੀ, ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਸੇਠੀ ਅਤੇ ਡਾ: ਧਰਮਵੀਰ ਸਿੰਘ ਵੱਲੋਂ ਨਰਸਰੀ, ਕੇ.ਜੀ. ਅਤੇ ਫਸਟ ਜਮਾਤ ਦੇ ਬੱਚਿਆਂ ਨੂੰ ਕਲਾਸ ਵਿੱਚ ਉਚੱਤਮ ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ । ਸ਼੍ਰੀਮਤੀ ਸੁਦੀਪ ਕੌਰ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੀ ਸਫਲਤਾ ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲੁਨਾਲ ਇਹੁੋਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਅੱਜ ਦੇ ਪ੍ਰੋਗਰਾਮ ਵਿੱਚ  ਮਨਜੀਤ ਸਿੰਘ ਮੰਜਲ,  ਰਣਬੀਰ ਸਿੰਘ ਚੋਪੜਾ, ਡਾ: ਸ਼੍ਰੀਮਤੀ ਅਮਰਪਾਲੀ ਕੌਰ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਸ਼੍ਰੀਮਤੀ ਅਸਮਿਤਾ ਫਰੀਡਮ, ਮੁ’ਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜਰ ਸ਼੍ਰੀਮਤੀ ਮੰਜੂ ਸਪਰਾ, ਸ਼੍ਰੀਮਤੀ ਰਵਿੰਦਰ ਨਰੂਲਾ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ ਅਤੇ ਮਾਤਾੁਪਿਤਾ ਸ਼ਾਮਲ ਹੋਏ । ਪ੍ਰੋਗਰਾਮ ਦੇ ਅੰਤ ਵਿੱਚ ਸੁਪਰਵਾਈਜ਼ਰ ਸ਼੍ਰੀਮਤੀ ਕਿਨਜੋਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply