Thursday, November 5, 2026

ਸਪੈਸ਼ਲ ਬੱਚਿਆਂ ਲਈ ਕਾਨੂੰਨੀ ਗਾਰਡੀਅਨਸ਼ਿੱਪ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਲਗਾਈ

PPN2003201608

ਪਠਾਨਕੋਟ, 20 ਮਾਰਚ (ਪੰਜਾਬ ਪੋਸਟ ਬਿਊਰੋ) – ਸੇਂਟ ਫਰਾਂਸ ਹੋਮ ਪਠਾਨਕੋਟ ਵੱਲੋਂ ਸਪੈਸ਼ਲ ਬੱਚਿਆਂ ਲਈ ਕਾਨੂੰਨੀ ਗਾਰਡੀਅਨਸ਼ਿੱਪ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਜਿਸ ਦੀ ਪ੍ਰਧਾਨਗੀ ਫਾਦਰ ਜੋਸਫ ਪੁਤਨ ਪੁਰਾ ਨੇ ਕੀਤੀ ਅਤੇ ਇਸ ਵਰਕਸ਼ਾਪ ਵਿੱਚ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਪੈਸ਼ਲ ਬੱਚੇ ਸਾਡੇ ਸਮਾਜ ਦਾ ਅਟੁੱਟ ਅੰਗ ਹਨ ਅਤੇ ਇਨ੍ਹਾਂ ਦਾ ਮਾਣ ਸਨਮਾਣ ਕਰਨਾ ਸਾਡਾ ਫਰਜ ਹੈ। ਉਨ੍ਹਾਂ ਕਿਹਾ ਕਿ ਉਹ ਸਪੈਸ਼ਲ ਬੱਚਿਆਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਪੈਸ਼ਲ ਬੱਚਿਆਂ ਦੇ ਮਾਪਿਆਂ ਦੀਆਂ ਮੁਸ਼ਕਲਾਂ/ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਫਾਦਰ ਜੋਸਫ ਪੁਤਨ ਪੁਰਾ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਹਾਜ਼ਰ ਮਾਪਿਆਂ ਨੂੰ ਕਾਨੂੰਨੀ ਗਾਰਡੀਅਨ ਬਣਨ ਸਬੰਧੀ ਵੱਖ ਵੱਖ ਮਾਹਿਰਾਂ ਵੱਲੋਂ ਸਮਝਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਬੱਚਿਆਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਇਹ ਬੱਚੇ ਵੀ ਪੜ੍ਹੇ ਲਿਖ ਕੇ ਸਮਾਜ ਵਿੱਚ ਚੰਗਾ ਸਥਾਨ ਹਾਸਲ ਕਰ ਸਕਣ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਵਰਕਸ਼ਾਪ ਵਿੱਚ ਸਕੂਲ ਦੇ ਅਧਿਆਪਕ, ਕੇਅਰ ਟੇਕਰ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply