Sunday, April 26, 2026

ਯੂਨੀਵਰਸਿਟੀ ਦਾ ‘ਜਸ਼ਨ-2016’ ਸਪਨ- ਆਰਕੀਟੈਕਚਰ ਵਿਭਾਗ ਨੇ ਜਿੱਤੀ ਓਵਰਆਲ ਟਰਾਫੀ

PPN2003201612

ਅੰਮ੍ਰਿਤਸਰ, 20 ਮਾਰਚ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਗਿੱਧੇ ਦੀ ਧਮਾਲ ਨਾਲ ਸਪਨ ਹੋਏ ਅਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2016’ ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਆਰਕੀਟੈਕਚਰ ਵਿਭਾਗ ਨੇ ਜਿੱਤ ਲਈ ਜਦੋਂਕਿ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਦੂਜੇ ਅਤੇ ਕੰਪਿਊਟਰ ਇੰਜੀਨੀਰਿੰਗ ਐਂਡ ਟੈਕਨਾਲੋਜੀ ਵਿਭਾਗ ਤੀਜੇ ਨਬਰ ‘ਤੇ ਰਿਹਾ।ਜਸ਼ਨ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ, ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੀਤੀ। ਡਾ. ਕੁੰਵਰ ਵਿਜੈ ਪ੍ਰਤਾਪ ਅਤੇ ਡੀਨ ਵਿਦਿਆਰਥੀ ਭਲਾਈ, ਪ੍ਰੋ. ਅਮਰਜੀਤ ਸਿੰਘ ਸਿੱਧੂ ਨੇ ਜੇਤੂਆਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ। ਪ੍ਰੋ. ਸਿੱਧੂ ਨੇ ਮੁੱਖ ਮਹਿਮਾਨਾਂ ਅਤੇ ਹੋਰਨਾਂ ਦਾ ਸਵਾਗਤ ਵੀ ਕੀਤਾ।
ਇਸ ਮੌਕੇ ਆਪਣੇ ਭਾਸ਼ਣ ਵਿਚ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਜਿੱਥੇ ਜਸ਼ਨ 2016 ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਨੇ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਨਾਲ ਵਿਦਿਆਰਥੀ ਆਪਣੇ ਵਡਮੁੱਲੇ ਵਿਰਸੇ ਨਾਲ ਜੁੜੇ ਰਹਿਦੇ ਹਨ। ਜਸ਼ਨ ਦੇ 4-ਦਿਨਾ ਸਭਿਆਚਾਰਕ ਮੁਕਾਬਲਿਆਂ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀ-ਕਲਾਕਾਰਾਂ ਵੱਖ-ਵੱਖ ਸਭਿਆਚਾਰਕ ਮੁਕਾਬਲਿਆਂ ਵਿਚ ਭਾਗ ਗਿਆ। ਇਸ ਮੌਕੇ ਡਾ. ਸਿੱਧੂ ਨੇ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਮੀਮੇੈਂਟੋ ਦੇ ਕੇ ਸਨਮਾਨਿਤ ਵੀ ਕੀਤਾ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply