Sunday, April 26, 2026

ਇੰਡੋ-ਭੂਟਾਨ ਕੁੰਗ ਫੂ ਵੁਸ਼ੋ ਚੈਂਪੀਅਨਸ਼ਿਪ ਮਈ 2016 ‘ਚ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਖੁਰਮਨੀਆ)- ਇੰਡੋ-ਭੂਟਾਨ ਦੇ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਇੰਡੋ-ਭੂਟਾਨ ਕੁੰਗਫੂ ਵੁਸ਼ੌ ਚੈਂਪੀਅਨਸ਼ਿਪ 2016-17 13 ਮਈ ਤੋਂ ਲੈ ਕੇ 16 ਮਈ ਤੱਕ ਭੂਟਾਨ ਵਿਖੇ ਆਯੋਜਤ ਹੋਵੇਗੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕੁੰਗਫੂ ਵੁਸ਼ੌ ਐਸੋ: ਦੇ ਜਨਰਲ ਸਕੱਤਰ ਤੇ ਇੰਟਰ ਨੈਸ਼ਨਲ ਕੋਚ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਪ੍ਰਤੀਯੋਗੀਆਂ, ਕੋਚਾਂ ਤੇ ਹੋਰ ਸਬੰਧਤ ਅਮਲੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਤਰਾਸ਼ਟਰੀ ਪੱਧਰ ਦੀ ਇਸ ਖੇਡ ਪ੍ਰਤੀਯੋਗਿਤਾ ਵਿਚ ਭਾਰਤ ਦੀਆਂ ਦੋਵੇਂ ਟੀਮਾਂ ਸ਼ਮੂਲੀਅਤ ਕਰਨਗੀਆਂ। ਜਦੋਂ ਕਿ ਪੰਜਾਬ ਦੇ ਖਿਡਾਰੀਆਂ ਦਾ ਵਿਸ਼ੇਸ਼ ਯੋਗਦਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇੰਡੋ-ਭੂਟਾਨ ਦੋਵੇਂ ਦੇਸ਼ਾਂ ਦੀਆਂ ਖੇਤਰੀ ਤੇ ਰਾਸ਼ਟਰ ਪੱਧਰੀ ਐਸੋਸੀਏਸ਼ਨਾਂ ਨੂੰ ਸਮੇਂ ਸਿਰ ਐਂਟਰੀਆਂ ਭੇਜਣ ਤੇ ਦਸਤਾਵੇਜ਼ੀ ਕਾਰਵਾਈਆਂ ਮੁਕੰਮਲ ਕਰਨ ਲਈ ਲਿਖਤੀ ਰੂਪ ਵਿਚ ਸੁਨੇਹਾ ਭੇਜ ਦਿੱਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਪ੍ਰਤੀਯੋਗਿਤਾ ਵਿਚ ਭਾਰਤ ਦੇ ਦੋਵੇਂ ਵਰਗਾਂ ਦੀਆਂ ਟੀਮਾਂ ਚੈਂਪੀਅਨ ਬਣਨਗੀਆਂ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply