Friday, March 6, 2026

ਸਰਕਾਰੀ ਰੇਟਾਂ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਆਲੂਆਂ ਦਾ ਬੀਜ – ਡਿਪਟੀ ਡਾਇਰੈਕਟਰ ਬਾਗਬਾਨੀ

PPN2103201602

ਬਟਾਲਾ, 21 ਮਾਰਚ (ਨਰਿੰਦਰ ਬਰਨਾਲ)- ਆਲੂਆਂ ਦੀ ਕਾਸ਼ਤ ਕਿਸਾਨਾਂ ਲਈ ਚੰਗੀ ਆਮਦਨ ਦਾ ਸਰੋਤ ਬਣ ਸਕਦੀ ਹੈ ਅਤੇ ਕਿਸਾਨ ਭਰਾਵਾਂ ਨੂੰ ਕਣਕ-ਝੋਨੇ ਦੇ ਰਿਵਾੲਤੀ ਫਸਲੀ ਚੱਕਰ ‘ਚੋਂ ਨਿਕਲ ਕੇ ਆਲੂਆਂ ਅਤੇ ਹੋਰ ਫਸਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਕਰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਕਲਦੀਪ ਸਿੰਘ ਬੱਲ ਨੇ ਕਿਹਾ ਕਿ ਰਾਜ ਸਰਕਾਰ ਵੱਲੋੋਂ ਖੇਤੀ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦਾ ਆਰਥਿਕ ਪੱਧਰ ਹੋਰ ਉੱਚਾ ਚੁੱਕਣ ਲਈ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੰਗੀ ਕਿਸਮ ਦੀਆਂ ਸ਼ਬਜ਼ੀਆਂ ਅਤੇ ਦਾਲਾਂ ਦੇ ਬੀਜ ਕਿਸਾਨਾਂ ਤਕ ਪੁੱਜਦਾ ਕਰਨ ਲਈ ਵੱਡੇ ਉਪਾਰਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਇਹ ਫਸਲਾਂ ਲਾਹਵੰਦ ਸਾਬਿਤ ਹੋ ਰਹੀਆਂ ਹਨ।
ਗੁਰਦਾਸਪੁਰ ਜ਼ਿਲ੍ਹੇ ਵਿਚ ਖੇਤੀ ਵਿਭਿੰਨਤਾ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦੇਦਿੰਆਂ ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਕਲਦੀਪ ਸਿੰਘ ਬੱਲ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਆਲੂਆਂ ਦਾ ਬੀਜ ਸਰਕਾਰੀ ਰੇਟਾਂ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨ ਇਸ ਤੋਂ ਲਾਹਾ ਹਾਸਿਲ ਕਰ ਸਕਣ। ਸ. ਬੱਲ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਸਬਜ਼ੀਆਂ ਦੀ ਕਾਸ਼ਤ ਵੱਲ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ ਕਿਉਂਕ ਸ਼ਬਜ਼ੀਆਂ ਦੀ ਕਾਸ਼ਤ ਦੂਜੀਆਂ ਫਸਲਾਂ ਦੇ ਮੁਕਾਬਲੇ ਵੱਧ ਆਮਦਨ ਦਿੰਦੀਆਂ ਹਨ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਆਲੂ ਬੀਜ ਫਾਰਮ ਗੁਰਦਾਸਪੁਰ ਅਤੇ ਸੋਹਲ ਵਿਖੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਲੂ ਦਾ ਬੀਜ ਦਿੱਤਾ ਜਾ ਰਿਹਾ ਹੈ। ਆਲੂਆਂ ਦੇ ਬੀਜ ਵਿਚ ਕੁਫਰੀ ਬਾਦਸ਼ਾਹ, ਕੁਫਰੀ ਲਵਕਾਰ, ਕੁਫਰੀ ਖਿਆਤੀ ਤੇ ਕੁਫਰੀ ਚਿਪਸੋਨਾ ਨੰਬਰ 3 ਸ਼ਾਮਿਲ ਹੈ, ਜੋ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਇਹ ਬੀਜ ਸਰਕਾਰੀ ਰੇਟ ਜਿਸ ਵਿਚ ਸਰਟੀਫਾਈਡ ਬੀਜ 1400 ਰੁਪਏ ਪ੍ਰਤੀ ਕਇੰਟਲ ਅਤੇ ਫਾਊਡੇਸ਼ਨ ਬੀਜ 1700 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਬੀਜ ਅਤਿ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ ਅਤੇ ਇਹ ਬੀਜ ਰੋਗ ਰਹਿਤ ਹਨ।
ਡਿਪਟੀ ਡਾਇਰੈਕਟਰ ਅੱਗੇ ਦੱਸਿਆ ਕਿ ਆਲੂ ਅਜਿਹੀ ਫਸਲ ਹੈ ਜੋ ਕਿਸਾਨਾਂ ਲਈ ਬਹੁਤ ਲਾਹੇਵੰਦ ਹੈ। ਇਹ ਉਹ ਫਸਲ ਹੈ ਜੋ ਹਰ ਖਾਣੇ ਵਿਚ ਪਾਈ ਜਾਂਦੀ ਹੈ ਅਤੇ ਇਸ ਦੀ ਕਾਸ਼ਤ ਨਾਲ ਕਿਸਾਨ ਆਪਣੀ ਆਮਦਨ ਵਿਚ ਹੋਰ ਵਾਧਾ ਕਰ ਸਕਦੇ ਹਨ। ਉਨਾਂ ਦੱਸਿਆ ਕਿ ਕਿਸਾਨ ਬਾਗਬਾਨੀ ਸਬੰਧੀ ਵਧੇਰੇ ਜਾਣਕਾਰੀ ਦੇਣ ਲਈ ਸਥਾਨਕ ਬਾਗਬਾਨੀ ਵਿਭਾਗ, ਨਜ਼ਦੀਕ ਐਗਰੀਕਲਚਰ ਯੂਨੀਵਰਸਿਟੀ ਰਿਜ਼ਨਲ ਕੈਂਪਸ, ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦੇ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply