Tuesday, August 11, 2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ ਮਾਲੇਰਕੋਟਲਾ ਅੱਗੇ ਚੱਕਾ ਜਾਮ

PPN2103201606

ਮਾਲੇਰਕੋਟਲਾ, 21 ਮਾਰਚ (ਹਰਮਿੰਦਰ ਭੱਟ ਸਿੰਘ) – ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ ਮਾਲੇਰਕੋਟਲਾ ਨਾਭਾ ਪਟਿਆਲਾ ਮਾਰਗ ਤੇ ਇੱਕ ਘੰਟਾ ਚੱਕਾ ਜਾਮ ਕਰਦੇ ਹੋਏ ਸਬੰਧਤ ਅਧਿਕਾਰੀ ਖਿਲਾਫ ਨਾਅਰੇਬਾਜੀ ਕਰਦੇ ਹੋਏ ਬਸ ਰੋਕਣ ਦੀ ਮੰਗ ਕੀਤੀ ਗਈ। ਏ.ਐਸ.ਆਈ ਸੁਖਦੇਵ ਸਿੰਘ ਨੇ ਮੰਗ ਪੱਤਰ ਲੈ ਕੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਮੀਟਿੰਗ ਐਮ.ਡੀ ਨਾਲ ਕਰਵਾ ਦਿੱਤੀ ਜਾਵੇਗੀ ਅਤੇ ਉਹਨਾਂ ਦਾ ਮਸਲਾ ਛੇਤੀ ਹੱਲ ਹੋ ਜਾਵੇਗਾ ਤਾਂ ਵਿਦਿਆਰਥੀਆਂ ਨੇ ਧਰਨਾ ਸਮਾਪਤ ਕਰ ਦਿੱਤਾ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਖ਼ਜਾਨਚੀ ਜਸਪ੍ਰੀਤ ਕੌਰ ਤੇ ਸੁਖਦੀਪ ਸਿੰਘ ਹਥਨ ਨੇ ਕਿਹਾ ਕਿ ਅੱਜ ਬਸ ਪਾਸ ਦੀ ਸਹੂਲਤ ਨੂੰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਖ਼ਤਮ ਕਰਕੇ ਵਿਦਿਆਰਥੀਆਂ ਦੇ ਹੱਕਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਈ ਟੀ ਆਈ ਮਾਲੇਰਕੋਟਲਾ ਅੱਗੇ ਬਸਾਂ ਨਹੀਂ ਰੁਕਦੀਆਂ ਅਤੇ ਆਈ.ਟੀ.ਆਈ ਤੋਂ ਬਸ ਸਟੈਂਡ ਦੀ ਦੂਰੀ ਲੱਗਭੱਗ ਤਿੰਨ ਕਿਲੋਮੀਟਰ ਦੂਰ ਹੈ ਜਿਸ ਕਾਰਨ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਵਿਦਿਆਰਥੀਆਂ ਨੂੰ ਆਈ ਟੀ ਆਈ ਪੈਦਲ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਸਕੱਤਰ ਬਿੱਕਰ ਸਿੰਘ ਹਥੋਆ ਤੇ ਇਲਾਕਾ ਪ੍ਰਧਾਨ ਪ੍ਰਦੀਪ ਹਥੋਆ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਵਿਦਿਆਰਥੀਆਂ ਦਾ ਇਹ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਆਈ ਟੀ ਆਈ ਦੇ ਨਜਦੀਕ ਚਾਰ ਘੰਟੇ ਪ੍ਰਸ਼ਾਸਨਿਕ ਅਧਿਕਾਰੀ ਦੀ ਡਿਊਟੀ ਲਗਾਈ ਜਾਵੇ ਤਾਂ ਕਿ ਵਿਦਿਆਰਥੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਨਾ ਪਵੇ, ਅੱਜ ਤਾਂ ਇੱਕ ਘੰਟਾ ਹੀ ਜਾਮ ਲਗਾਇਆ ਹੈ। ਇਸ ਮੌਕੇ ਗੁਰਦੀਪ ਸਿੰਘ, ਗੁਰਪਿਆਰ ਸਿੰਘ, ਅਮਨਦੀਪ ਸਿੰਘ, ਨਵਨੀਤ ਸਿੰਘ, ਮਨਜੀਤ ਸਿੰਘ, ਮਨੀਸ਼ ਸ਼ਰਮਾ, ਜੋਤੀ ਰਵਿੰਦਰ ਪਾਲ ਕੋਰ ਨੇ ਵੀ ਸੰਬੋਧਨ ਕੀਤਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply