Tuesday, August 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਨੇ ਨਤੀਜੇ ਐਲਾਨੇ

PPN2103201607

ਅਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਅਠੱਵੀਂ ਕਲਾਸ ਤੱਕ ਦਾ ਨਤੀਜਾ ਐਲਾਨਿਆ ਗਿਆ। ਇਸ ਸਮੇਂ ਸਕੂਲ ਦੇ ਮੈਂਬਰ ਇੰਚਾਰਜ਼ ਸ੍ਰ: ਪ੍ਰਿਤਪਾਲ ਸਿੰਘ ਸੇਠੀ, ਸ੍ਰ: ਗੁਰਿੰਦਰ ਸਿੰਘ ਚਾਵਲਾ ਤੇ ਸ੍ਰ: ਸੁਰਜੀਤ ਸਿੰਘ ਨੇ ਸ਼ਿਰਕਤ ਕੀਤੀ।ਪ੍ਰੀਪ੍ਰਾਇਮਰੀ ਵਿੰਗ ਦੇ ਨੰਨੇਮੁੰਨੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ । ਵਿਦਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੇ 10+1 ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।ਪ੍ਰਿ੍ਰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਸਾਰਿਆ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply