Friday, March 20, 2026

ਹੋਲਾ ਮਹੱਲਾ ਪੁਰਬ ਗੁ. ਦਮਦਮਾ ਸਾਹਿਬ ਵਿਖੇ ਵੀਰਵਾਰ ਨੂੰ

Rana Paramjit  Singh

ਨਵੀ ਦਿੱਲੀ, 21 ਮਾਰਚ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀ ਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ ਮਹੱਲਾ’ ਦਾ ਤਿਉਹਾਰ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ, 24 ਮਾਰਚ (11 ਚੇਤ, ਸੰਮਤ ਨਾਨਕਸ਼ਾਹੀ 548) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ।ਉਪਰੰਤ ਪੰਥ ਪ੍ਰਵਾਨਿਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਵਿਦਵਾਨ ਕਥਾ ਵਾਚਕ ਤੇ ਬੁਲਾਰੇ ਸਿੱਖ ਇਤਿਹਾਸ ਵਿੱਚ ਹੋਲੇ ਮਹੱਲੇ ਦੀ ਮਹਤੱਤਾ ਸੰਬੰਧੀ ਵਿਸਥਾਰ ਨਾਲ ਸੰਗਤਾਂ ਨੂੰ ਜਾਣਕਾਰੀ ਦੇਣਗੇ।ਇਸ ਮੋਕੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਬੀਰ ਰਸ ਨਾਲ ਓਤ-ਪੋਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ।ਸੇਵਾ ਪੰਥੀ ਬਾਬਾ ਬਚਨ ਸਿੰਘ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ ਅਤੇ ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਉਨ੍ਹਾਂ ਨਾਲ ਸਾਂਝੇ ਕਰਨਗੇ।ਇਸ ਤਿਉਹਾਰ ਨਾਲ ਸੰਬੰਧਤ ਬੀਰ-ਰਸੀ ਪਰੰਪਰਾ ਅਤੇ ਮਾਨਤਾ ਦਾ ਪਾਲਣ ਕਰਦਿਆਂ ਪ੍ਰਮੁਖ ਗਤਕਈ ਅਖਾੜਿਆਂ ਦੇ ਨੌਜਵਾਨ ਸ਼ਸਤਰ ਵਿਦਿਆ ਦੇ ਅਦੁਤੀ ਕਰਤਬਾਂ ਦਾ ਦਿਲ-ਖਿਚਵਾਂ ਪ੍ਰਦਰਸ਼ਨ ਵੀ ਕਰਨਗੇ।ਸ. ਰਾਣਾ ਨੇ ਦੱਸਿਆ ਕਿ ਇਸ ਸਮਾਗਮ ਦਾ ਚੜ੍ਹਦੀਕਲਾ ਟਾਈਮ ਟੀਵੀ ਅਤੇ ਵੈੱਬਸਾਈਟ ਤੇ ਸਿੱਧਾ ਪ੍ਰਸਾਰਣ ਹੋਵੇਗਾ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply