Sunday, April 12, 2026

ਘਰੇਲੂ ਹਿੰਸਾ ਕਾਨੂੰਨ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਸਬੰਧੀ ਸੈਮੀਨਾਰ

PPN2103201609
ਔਰਤਾਂ ਘਰੇਲੂ ਹਿੰਸਾ ਸਬੰਧੀ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ – ਗਿਰੀਸ਼ ਬਾਂਸਲ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ) – ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੇਹਰਟਾ ਅੱਜ ‘ਘਰੇਲੂ ਹਿੰਸਾ ਰੋਕੂ ਐਕਟ 2005’ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਸੀ ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਨੇ ਕੀਤੀ।ਉਨ੍ਹਾਂ ਨੇ ਔਰਤਾਂ ਨੂੰ ਘਰੇਲੂ ਹਿੰਸਾ ਕੀ ਹੈ, ਘਰੇਲੂ ਹਿੰਸਾ ਹੋਣ ‘ਤੇ ਕਿਸ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ ਅਤੇ ਇਸ ਕਾਨੂੰਨ ਅਧੀਨ ਪ੍ਰਾਪਤ ਕੀਤੇ ਜਾ ਸਕਣ ਵਾਲੇ ਹੁਕਮ, ਅੰਤਰਿਮ ਰਾਹਤ ਅਤੇ ਘਰੇਲੂ ਹਿੰਸਾ ਕਾਨੂੰਨ ਤਹਿਤ ਸਜ਼ਾ ਅਤੇ ਜ਼ੁਰਮਾਨੇ ਦੇ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ।ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਇਸ ਸਕੀਮ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰਣ ਕਰਵਾਇਆ। ਉਨ੍ਹਾਂ ਨੇ ਸਰਕਲ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਇਸ ਸਕੀਮ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਦਾ ਯਤਨ ਕਰਨ।ਇਸ ਸਮਾਗਮ ਵਿਚ ਏ.ਐਸ.ਆਈ ਕਰਮਜੀਤ ਸਿੰਘ ਛੇਹਰਟਾ, ਪ੍ਰਿੰਸੀਪਲ ਸ੍ਰੀਮਤੀ ਚੰਚਲ ਰਾਣੀ ਗੁਰੂ ਕੀ ਵਡਾਲੀ, ਪ੍ਰਿੰਸੀਪਲ ਗੁਰਵਿੰਦਰ ਸਿੰਘ, ਮੈਂਬਰ ਇਨਰਵੀਲ ਨਿਰਮਲ ਕਾਂਤਾ, ਮੈਂਬਰ ਰਾਜ ਰਾਣੀ, ਅਮਨਦੀਪ ਕੌਰ, ਰਮਿੰਦਰ ਕੌਰ, ਵੀਨਾ ਕੁਮਾਰੀ, ਜਗਦੀਪ ਕੌਰ, ਕਸ਼ਮੀਰ ਕੌਰ, ਅੰਜੂ ਬਾਲਾ, ਸੁਖਜਿੰਦਰ ਅਤੇ ਸੁਰਜੀਤ ਕੌਰ ਆਦਿ ਮੌਜੂਦ ਸਨ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …

Leave a Reply