Wednesday, March 18, 2026

ਡੀ. ਸੀ ਵੱਲੋਂ ਵਾਰਾਣਸੀ ਅਤੇ ਨਾਂਦੇੜ ਸਾਹਿਬ ਜਾਣ ਵਾਲੀਆਂ ਰੇਲਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗ

PPN2103201611

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਛੇਹਰਟਾ ਰੇਲਵੇ ਸਟੇਸ਼ਨ ਤੋਂ 24 ਅਤੇ 27 ਮਾਰਚ ਨੂੰ ਰਵਾਨਾ ਹੋਣ ਵਾਲੀਆਂ ਰੇਲ ਗੱਡੀਆਂ ਦੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੇਹਰਟਾ ਰੇਲਵੇ ਸਟੇਸ਼ਨ ਤੋਂ 24 ਮਾਰਚ ਨੂੰ ਵਾਰਾਣਸੀ ਅਤੇ 27 ਮਾਰਚ ਨੂੰ ਨਾਂਦੇੜ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀਆਂ ਰਵਾਨਾ ਹੋਣਗੀਆਂ। ਉਨ੍ਹਾਂ ਕਿਹਾ ਕਿ ਵਾਰਾਣਸੀ ਲਈ ਅੰਮ੍ਰਿਤਸਰ ਸ਼ਹਿਰ ਅਤੇ ਨਾਂਦੇੜ ਸਾਹਿਬ ਲਈ ਰਾਜਾਸਾਂਸੀ ਹਲਕੇ ਦੀ ਸੰਗਤ ਜਾਵੇਗੀ। ਉਨ੍ਹਾਂ ਦੱਸਿਆ ਕਿ ਚਲਾਈਆਂ ਜਾ ਰਹੀ ਇਨ੍ਹਾਂ ਵਿਸ਼ੇਸ਼ ਰੇਲ ਗੱਡੀਆਂ ਦੇ ਬਿਨਾਂ ਕਿਸੇ ਰੁਕਾਵਟ ਅਤੇ ਸ਼ਰਧਾਲੂਆਂ ਨੂੰ ਖੱਜਲ-ਖੁਆਰੀ ਤੋਂ ਬਿਨਾਂ ਸੁਖਾਲੇ ਢੰਗ ਨਾਲ ਸਫਰ ਕਰਾਉਣ ਲਈ ਵੱਖ-ਵੱਖ ਕਮੇਟੀਆਂ ਦਾ ਪਹਿਲਾਂ ਹੀ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਕਾਰਜ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ ਡੀ ਐਮ ਸ੍ਰੀ ਰੋਹਿਤ ਗੁਪਤਾ, ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਆਰ ਕੇ ਪੋਪਲੀ ਤੇ ਸ੍ਰੀ ਐਚ ਐਸ ਧਾਲੀਵਾਲ, ਡੀ ਟੀ ਓ ਸ੍ਰੀਮਤੀ ਲਵਜੀਤ ਕਲਸੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply