Tuesday, August 11, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ. ਮਹਾਂ ਸਿੰਘ ਢੇਸੀ ਲੈਕਚਰ ਕਰਵਾਇਆ

PPN2103201612

ਅਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਸ. ਮਹਾਂ ਸਿੰਘ ਢੇਸੀ ਲੈਕਚਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਇਹ ਲੈਕਚਰ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਆਯੋਜਿਤ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪ੍ਰੋ. ਈਸ਼ਵਰ ਦਿਆਲ ਗੌਰ ਨੇ ਇਸ ਮੌਕੇ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਮੱਧਕਾਲੀ ਪੰਜਾਬ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਵਾਲੇ ਪੰਜਾਬੀ ਸੰਤਾਂ ਮਹਾਂਪੁਰਸ਼ਾਂ ਅਤੇ ਕਵੀਆਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਬਾਬਾ ਫਰੀਦ, ਗੁਰੂ ਨਾਨਕ ਦੇਵ ਜੀ, ਸ਼ਾਹ ਹੁਸੈਨ ਅਤੇ ਉਨ੍ਹਾਂ ਪੰਜਾਬੀਆਂ, ਜਿਨ੍ਹਾਂ ਦਾ ਇਤਿਹਾਸਕਾਰੀ ਯੋਗਦਾਨ ਬਹੁਤ ਪਿੱਛੇ ਸਮਝਿਆ ਜਾਂਦਾ ਹੈ, ਆਪਣੇ ਲੈਕਚਰ ਵਿਚ ਇਤਿਹਾਸ ਲੇਖਨ ਦੀ ਪ੍ਰੀਕ੍ਰਿਆ ਵਿਚ ਵਕਾਲਤ ਕੀਤੀ।ਗਦਰ ਮੂਵਮੈਂਟ ਚੇਅਰ ਦੇ ਮੁਖੀ, ਪ੍ਰੋ. ਸੁਖਦੇਵ ਸਿੰਘ ਸੋਹਲ ਨੇ ਲੈਕਚਰ ਦੀ ਪ੍ਰਧਾਨਗੀ ਕੀਤੀ। ਇਤਿਹਾਸ ਵਿਭਾਗ ਦੇ ਮੁਖੀ, ਪ੍ਰੋਫੈਸਰ ਬੀਰ ਗੁਡ ਗਿੱਲ ਨੇ ਲੈਕਚਰ ਬਾਰੇ ਜਾਣਕਾਰੀ ਦਿੱਤੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply