Friday, July 3, 2026

ਆਪ’ ਦੀ ਸਰਕਾਰ ਬਣਨ ‘ਤੇ ਜੜ੍ਹੋਂ ਖਤਮ ਕਰਾਂਗੇ ਭ੍ਰਿਸ਼ਟਾਚਾਰ ਤੇ ਨਸ਼ਾਖੋਰੀ – ਚੰਨਣਕੇ

PPN2103201613

ਚੌਂਕ ਮਹਿਤਾ, 21 ਮਾਰਚ (ਜੋਗਿੰਦਰ ਸਿੰਘ ਮਾਣਾ)- ਹਲਕਾ ਮਜੀਠਾ ਤੋ ਕਿਸਾਨ ਵਿੰਗ ਦੇ ਪ੍ਰਧਾਨ ਸਰਬਵਿੰਦਰ ਸਿੰਘ ਸ਼ੱਬਾ ਚੰਨਣਕੇ ਵੱਲੋ ਅਗਾਮੀ ਵਿਧਾਨ ਸਭਾ ਚੋਣਾ ਦੇ ਮੱਦੇਨਜਰ “ਆਪ” ਪਾਰਟੀ ਦੇ ਪ੍ਰਚਾਰ ਪ੍ਰਤੀ ਸਰਗਰਮੀਆਂ ਤੇਜ ਕਰਦੇ ਹੋਏ ਰੋਜਾਨਾ ਵੱਖ ਵੱਖ ਪਿੰਡਾਂ ਵਿਚ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।ਪਿੰਡ ਟਾਹਲੀ ਸਾਹਿਬ ਵਿਖੇ ਪ੍ਰਧਾਨ ਸਰਬਵਿੰਦਰ ਸਿੰਗ ਸ਼ੱਬਾ ਚੰਨਣਕੇ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਹੱਕ ‘ਚ ਕੀਤੇ ਪ੍ਰਚਾਰ ਦੌਰਾਨ ਕਰੀਬ 170 ਪਰਿਵਾਰਾ ਨੇ “ਆਪ” ਦੀਆਂ ਨੀਤੀਆਂ ਤੋ ਪ੍ਰਭਾਵਿਤ ਹੁੰਦਿਆਂ ਸਾਲ 2017 ‘ਚ ਪਾਰਟੀ ਦਾ ਸਾਥ ਦੇਣ ਹਲਕਾ ਮਜੀਠਾ ਤੋ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੰਦੇ ਹੋਏ “ਆਪ” ਨਾਲ ਨਾਤਾ ਜੋੜ੍ਹਿਆ।ਪ੍ਰਧਾਨ ਚੰਨਣਕੇ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਤੇ ਭ੍ਰਿਸ਼ਟਾਚਾਰ ਤੇ ਨਸ਼ਾਖੋਰੀ ਨੂੰ ਜੜ੍ਹੋ ਖਤਮ ਕੀਤਾ ਜਾਵੇਗਾ ਅਤੇ ਆਮ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਪ੍ਰਚਾਰ ਦੌਰਾਨ ਆਪ ਆਗੂ ਅਵਤਾਰ ਸਿੰਘ ਮੀਕੇ ਤੋ ਇਲਾਵਾ ਸੁਰਜੀਤ ਸਿੰਘ ਭੋਏਵਾਲ, ਹਰਪਾਲ ਸਿੰਘ, ਅੰਗਰੇਜ ਸਿੰਘ, ਜਤਿੰਦਰ ਸਿੰਘ ਅਰਜਨਮਾਂਗਾ, ਹਰਜਿੰਦਰ ਸਿੰਘ ਭੋਏਵਾਲ, ਸੁਖਵਿੰਦਰ ਸਿੰਘ ਟਾਹਲੀ ਸਾਹਿਬ, ਬਲਕਾਰ ਸਿੰਘ, ਗੁਲਜਾਰ ਸਿੰਘ, ਬਲਵਿੰਦਰ ਸਿੰਘ, ਸ਼ਰਬਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਆਪ ਵਰਕਰ ਹਾਜਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply