Sunday, March 22, 2026

ਤੈ੍ ਸ਼ਤਾਬਦੀ ਕਾਲਜ ਦੀ ਵਿਦਿਆਰਥਣ ਨੇ ਐਮ.ਏ ਇਕਨਾਮਿਕਸ ਵਿੱਚ ਹਾਸਲ ਕੀਤਾ ਪਹਿਲਾ ਸਥਾਨ

 

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਸ਼ੋ੍ਮਣੀ ਗੁਰPPN2103201622ਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਐਮ.ਏ (ਇਕਨਾਮਿਕਸ) ਭਾਗ ਪਹਿਲੇ ਅਤੇ ਤੀਜੇ ਦੇ ਸ਼ਾਨਦਾਰ ਨਤੀਜੇ ਆਏ ਹਨ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਡਾ. ਹਰਜੀਵ ਕੌਰ ਮੁੱਖੀ ਪੋਸਟ ਗ੍ਰੈਜੂਏਟ ਵਿਭਾਗ ਇਕਨਾਮਿਕਸ, ਪ੍ਰੋ. ਰਨਦੀਪ ਕੌਰ ਤੇ ਡਾ. ਗੁਰਸ਼ਰਨ ਕੌਰ ਨੇ ਸਾਂਝੇ ਤੌਰ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਦੀ ਵਿਦਿਆਰਥਣ ਸਿਮਰਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚੋਂ ਐਮ ਏ (ਇਕਨਾਮਿਕਸ) ਪਹਿਲੇ ਸਮੈਸਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਚੰਗਾ ਨਤੀਜਾ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਅੱਗੇ ਤੋਂ ਇਸੇ ਤਰ੍ਹਾਂ ਹੋਰ ਮਿਹਨਤ ਕਰਕੇ ਮਾਪਿਆਂ ਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply