Friday, July 3, 2026

 ਵਿਧਾਨ ਸਭਾ ਵਿਚ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਫੈਸਲਾ ਸ਼ਲਾਘਾਯੋਗ-ਜਥੇਦਾਰ

Giani-Gurbachan-Singh1

ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸz: ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਜੋ ਫੈਸਲਾ ਵਿਧਾਨ ਸਭਾ ਵਿਚ ਕੀਤਾ ਹੈ, ਬਹੁਤ ਸ਼ਲਾਘਾਯੋਗ ਹੈ। ਇਸ ਨਾਲ ਜੋ ਨਿੱਤ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਅਸਹਿ ਸੱਟ ਮਾਰੀ ਜਾਂਦੀ ਹੈ ਉਸ ਉਪਰ ਕਾਬੂ ਪਾਇਆ ਜਾ ਸਕੇਗਾ। ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਮਤੇ ਨੂੰ ਜਲਦ ਹੀ ਅਮਲੀ ਜਾਮਾਂ ਪਹਿਨਾ ਦੇਣਾ ਚਾਹੀਦਾ ਹੈ। ਇਸ ਮਤੇ ਦੇ ਨਾਲ-ਨਾਲ ਹੁਣ ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਲੱਭਣ ਦੀ ਵੀ ਲੋੜ ਹੈ। ਤਾਂ ਕਿ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਜੋ ਉਨ੍ਹਾਂ ਨੂੰ ਇਸ ਸਜ਼ਾ ਤਹਿਤ ਹੀ ਸਜ਼ਾ ਦਿੱਤੀ ਜਾਵੇ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply