Friday, July 3, 2026

ਜ਼ਿਲ੍ਹਾ ਸੰਗਰੂਰ ਵਿੱਚ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਸੰਦੌੜ, 22 ਮਾਰਚ (ਹਰਮਿੰਦਰ ਸਿੰਘ ਭੱਟ) – ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਕੁਮਾਰ ਐਮ.ਕੇ ਨੇ ਧਾਰਾ 144 ਦੇ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਿਲ੍ਹਾ ਸੰਗਰੂਰ ਦੀਆ ਸੀਮਾਵਾਂ ਅੰਦਰ ਸਮੇਤ ਮਿਊਸੀਪਲ ਕਮੇਟੀਆਂ ਦੇ ਖੇਤਰ ਅਤੇ ਜਿਲੇ ਦੇ ਸਾਰੇ ਪਿੰਡਾਂ ਵਿੱਚ ਵੀ ਲਾਗੂ
ਰਹੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸਕੂਲਾਂ ਤੇ ਕਾਲਜਾਂ ਵਿੱਚ ਜਾਂਦੇ ਨੌਜਵਾਨ ਤੇ ਬੱਚੇ ਤੰਬਾਕੂ ਦਾ ਸੇਵਨ ਨਾ ਕਰਨ, ਇਸ ਲਈ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 8 ਮਈ 2016 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 188 ਅਧੀਨ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਜ਼ਿਲ੍ਹੇ ਦੇ ਕਿਸੇ ਵੀ ਰੈਸਟੋਰੈਂਟ ‘ਚ ਗਾਹਕਾਂ ਨੂੰ ਨਿਕੋਟੀਨ ਯੁਕਤ ਤੰਬਾਕੂ ਪਦਾਰਥ ਪਰੋਸਣ, ਵੇਚਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਹ ਨਿਕੋਟੀਨ ਯੁਕਤ ਤੰਬਾਕੂ ਪਦਾਰਥ ਮਨੁੱਖੀ ਸਿਹਤ ਲਈ ਕਾਫ਼ੀ ਹਾਨੀਕਾਰਕ ਹਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply