Saturday, March 7, 2026

ਭਗਤ ਧੰਨਾ ਜੀ ਦੇ 600ਵੇਂ ਜਨਮ ਦਿਨ ਤੇ ਵਿਸ਼ੇਸ਼ ਸਮਾਗਮ ਅੱਜ

Rana Paramjit  Singh

ਨਵੀਂ ਦਿੱਲੀ, 22 ਮਾਰਚ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਬਾਣੀ ਦੇ ਰਚਨਾਕਾਰ ਭਗਤਾਂ ਦੇ ਜੀਵਨ ਨਾਲ ਸੰਬੰਧਤ ਦਿਨ ਸ਼ਰਧਾ ਅਤੇ ਉਤਸਾਹ ਨਾਲ ਮੰਨਾਉਣ ਦੀ ਅਰੰਭ ਕੀਤੀ ਗਈ ਲੜੀ ਨੂੰ ਅੱਗੇ ਤੋਰਦਿਆਂ ਬੁੱਧਵਾਰ, 23 ਮਾਰਚ ਸ਼ਾਮ ਭਗਤ ਧੰਨਾ ਜੀ ਦਾ 600ਵਾਂ ਜਨਮ ਦਿਨ ਮੰਨਾਉਣ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪ੍ਰੇਮ ਸਿੰਘ ਬੰਧੂ ਦੇ ਜੱਥੇ ਦੇ ਕੀਰਤਨ ਰਾਹੀਂ ਇਸ ਸਮਾਗਮ ਦੀ ਅਰੰਭਤਾ ਹੋਵੇਗੀ। ਡਾ. ਸੁਖਪ੍ਰੀਤ ਸਿੰਘ ਉਦੋਕੇ ਭਗਤ ਧੰਨਾ ਜੀ ਦੇ ਜੀਵਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਗੇ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਅਤੇ ਭਾਈ ਗੁਰਦੇਵ ਸਿੰਘ (ਆਸਟ੍ਰੇਲੀਆ) ਦੇ ਕੀਰਤਨੀ ਜਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਧੰਨਾ ਜੀ ਦੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply