Thursday, June 25, 2026

ਰਣਜੀਤ ਸਾਗਰ ਡੈਮ ਬਿਜਲੀ ਮਹੀਨਾ ਫਰਵਰੀ ਦੌਰਾਨ 4.89 ਕਰੋੜ ਦੀ ਬਿਜਲੀ ਪੈਦਾ ਕੀਤੀ

Ranjit Sagar Dam

ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਫਰਵਰੀ, 2016 ਦੌਰਾਨ 10.75 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 4.89 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਰਣਜੀਤ ਸਾਗਰ ਡੈਮ ਨੇ 12 ਅਗਸਤ, 2000 ਤੋਂ 31 ਮਾਰਚ, 2010 ਤੱਕ 13280.79 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਹੈ ਅਤੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 3984.24 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ, 2010 ਤੋਂ 29 ਫਰਵਰੀ, 2016 ਤੱਕ ਰਣਜੀਤ ਸਾਗਰ ਡੈਮ ਨੇ 10443.53 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 4751.81 ਕਰੋੜ ਰੁਪਏ ਕਮਾਏ ਹਨ। ਉਨ੍ਹਾਂ ਦੱਸਿਆ ਕਿ ਇਸ ਡੈਮ ਨੇ 12 ਅਗਸਤ, 2000 ਤੋਂ 29 ਫਰਵਰੀ, 2016 ਤੱਕ 23724.33 ਮਿਲੀਅਨ ਯੂਨਿਟ ਬਿਜਲੀ ਦੀ ਪੈਦਾ ਕਰਕੇ 8736.05 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਰਣਜੀਤ ਸਾਗਰ ਡੈਮ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੈਮ ਦੀ ਝੀਲ ਦਾ ਲੈਵਲ 1 ਫਰਵਰੀ, 2016 ਨੂੰ 495.60 ਮੀਟਰ ਸੀ, ਜੋ 0.46 ਮੀਟਰ ਵੱਧ ਕੇ 1 ਮਾਰਚ, 2016 ਨੂੰ 496.06 ਮੀਟਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਡੈਮ ਜਿੱਥੇ ਲੋਕਾਂ ਦੀ ਸਹੂਲਤ ਲਈ ਬਿਜਲੀ ਪੈਦਾ ਕਰ ਰਿਹਾ ਹੈ, ਉੱਥੇ ਕਿਸਾਨਾਂ ਨੂੰ ਖੇਤੀ ਲਈ ਸਿੰਚਾਈ ਸਹੂਲਤਾਂ ਵੀ ਮੁਹਈਆ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਡੈਮ ਮੱਛੀ ਪਾਲਣ ਦੇ ਖੇਤਰ ਵਿੱਚ ਵੀ ਵੱਡਮੁਲਾ ਯੋਗਦਾਨ ਪਾ ਰਿਹਾ ਹੈ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply