Saturday, May 2, 2026

ਗਰੀਬਾਂ ਤੇ ਲੋੜਵੰਦਾਂ ਦੀ ਭਲਾਈ ਅਤੇ ਵਿਕਾਸ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਾਜੈਕਟ

PPN2203201613

ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਅਤੇ ਵਿਕਾਸ ਲਈ ਬਣਾਈਆਂ ਗਈਆਂ ਯੋਜਨਾਵਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਵਿਸ਼ੇਸ਼ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਆਯੋਜਿਤ ਜਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਕਮ ਸਹਾਇਕ ਕਮਿਸ਼ਨਰ ਜਨਰਲ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸ਼ਿਵਰਤਨ ਕੁਮਾਰ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ, ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ, ਪ੍ਰਵੀਨ ਕੁਮਾਰ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਤੇ ਵਿਕਾਸ ਸਕੀਮਾਂ ਸਬੰਧੀ ਸੰਖੇਪ ਨੋਟ ਅਤੇ ਸੀ.ਡੀ. ਤਿਆਰ ਕਰਕੇ ਇੱਕ ਹਫ਼ਤੇ ਦੇ ਅੰਦਰ ਅੰਦਰ ਦੇਣ ਤਾਂ ਜੋ ਸਾਰੇ ਵਿਭਾਗਾਂ ਦੀਆਂ ਭਲਾਈ ਤੇ ਵਿਕਾਸ ਸਕੀਮਾਂ ਦੀ ਇੱਕ ਸੰਯੁਕਤ ਰੂਪ ਵਿੱਚ ਸੀ.ਡੀ. ਤਿਆਰ ਕਰਵਾ ਕੇ ਇਸ ਨੂੰ ਮੋਬਾਇਲ ਵੈਨ ਰਾਹੀਂ ਪਿੰਡ ਪਿੰਡ ਵਿੱਚ ਦਿਖਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋੜਵੰਦ ਅਤੇ ਗਰੀਬ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਹ ਸੀ.ਡੀ. ਸੁਵਿਧਾ ਸੈਂਟਰ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸ਼ਹਿਰ ਦੇ ਸਿਨੇਮਾ ਹਾਲ ਦੇ ਵੇਟਿੰਗ ਰੂਮ ਵਿੱਚ ਐਲ.ਈ.ਡੀ. ਰਾਹੀਂ ਦਿਖਾ ਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ 25 ਪਿੰਡਾਂ ਦੇ ਨੇੜੇ ਮਾਈਨਿੰਗ ਹੋ ਰਹੀ ਹੈ, ਉਨ੍ਹਾਂ ਪਿੰਡਾਂ ਦੇ 5 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੇ ਪਿੰਡਾਂ ਦੇ ਵਿਕਾਸ ਲਈ ਸਿਹਤ, ਸਿੱਖਿਆ, ਸਕਿੱਲ ਡਿਵੈਲਪਮੈਂਟ ਅਤੇ ਸਵੈ ਰੋਜ਼ਗਾਰ ਸਬੰਧੀ ਪ੍ਰਪੋਜਲਾਂ ਬਣਾ ਕੇ ਦੇਣ ਅਤੇ ਇੰਨ੍ਹਾਂ ਪਿੰਡਾਂ ਨੂੰ ਇੰਨ੍ਹਾਂ ਕੰਮਾਂ ਵਾਸਤੇ ਵਿਸ਼ੇਸ਼ ਤੌਰ ‘ਤੇ ਫੰਡ ਮੁਹਈਆ ਕਰਵਾ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਲੋਕ ਇੰਨ੍ਹਾਂ ਦਾ ਲਾਭ ਉੱਠਾ ਸਕਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਵਿੱਚ ਲੱਗਣ ਵਾਲੀ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਨੈਤਿਕ ਸਿੱਖਿਆ, ਪ੍ਰਾਥਨਾ, ਸਮਾਜਿਕ ਬੁਰਾਈਆਂ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਸੰਵਿਧਾਨ ਅਤੇ ਮਹਾਨ ਸਖਸ਼ੀਅਤਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਹਫ਼ਤੇ ਵਿੱਚ ਇੱਕ ਦਿਨ ਸਕੂਲ ਅੰਦਰ ਅਤੇ ਇੱਕ ਦਿਨ ਸਕੂਲ ਦੇ ਬਾਹਰ ਦੀ ਸਫ਼ਾਈ ਕਰਨ ਨੂੰ ਯਕੀਨੀ ਬਣਾਉਣ ਲਈ ਬੱਚਿਆ ਨੂੰ ਪ੍ਰੇਰਿਤ ਕੀਤਾ ਜਾਵੇ।
ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਜ਼ਿਲ੍ਹਾ ਅਧਿਕਾਰੀਆਂ ਨੇ ਉਨ੍ਹਾਂ ਦੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਮਨਰੇਗਾ, ਪੈਂਡਿੰਗ ਯੂ.ਸੀ., ਐਮ.ਪੀ. ਲੈਂਡ ਫੰਡ ਅਤੇ ਸਿੱਖਿਆ ਸਬੰਧੀ ਆਯੋਜਿਤ ਮੀਟਿੰਗਾਂ ਵੀ ਕੀਤੀਆਂ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply