
ਅੰਮ੍ਰਿਤਸਰ, 22 ਮਾਰਚ (ਜਸਬੀਰ ਸਿੰਘ ਸੱਗੂ) – ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਬਲਾਕ ਅੰਮ੍ਰਿਤਸਰ-3 ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਸ਼ਹੀਦਾਂ ਦੀ ਤਸਵੀਰ ‘ਤੇ ਫੁੱਲਮਾਲਾ ਅਰਪਿਤ ਕਰਕੇ ਮਨਾਇਆ ਗਿਆ।ਸੈਂਟਰ ਦੇ ਮੁੱਖ ਅਧਿਆਪਕ ਸਟੇਟ ਤੇ ਨੈਸ਼ਨਲ ਐਵਾਰਡੀ ਰੋਸ਼ਨ ਲਾਲ ਸ਼ਰਮਾ ਅਤੇ ਸ੍ਰੀਮਤੀ ਅਰੁਨਾ ਕੁਮਾਰੀ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅੰਮ੍ਰਿਤਸਰ-3 ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ 13 ਅਪ੍ਰੈਲ 1919 ਨੂੰ ਹੋਏ ਜਲ੍ਹਿਆਂਵਾਲਾ ਬਾਗ ਹੱਤਿਆ ਕਾਂਡ ਨੇ ਭਗਤ ਸਿੰਘ ਦੀ ਸੋਚ ‘ਤੇ ਗਹਿਰਾ ਪ੍ਰਭਾਵ ਪਾਇਆ ।ਭਗਤ ਸਿੰਘ ਨੇ ਅਜ਼ਾਦੀ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਹਿੰਦੋਸਤਾਨ ਸ਼ੋਸ਼ਲਿਸਟ ਰਿਪਬਲਿਕ ਐਸੋਸੀਏਸ਼ਨ ਨਾਮ ਦੇ ਇੱਕ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਅਤੇ ਫਿਰ ਭਾਰਤ ਦੀ ਅਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ।ਗਾਂਧੀ ਜੀ ਦੇ ਅਸਹਿਯੋਗ ਅੰਦੋਲਨ ਨੂੰ ਮਨਸੂਖ ਕਰ ਦੇਣ ਕਾਰਣ ਉਨ੍ਹਾਂ ਅੰਦਰ ਪੈਦਾ ਹੋਏ ਰੋਸ ਨੇ ਨੌਜਵਾਨਾਂ ਨੂੰ ਇਕੱਤਰ ਕਰ ਕੇ ਅੰਗ੍ਰੇਜ ਹਕੂਮਤ ਦੇ ਖਿਲਾਫ ਜੰਗ ਦਾ ਐਲਾਨ ਕਰ ਦਿੱਤਾ ਅਤੇ ਉਹ ਇਨਕਲਾਬ ਅਤੇ ਦੇਸ਼ ਦੀ ਅਜ਼ਾਦੀ ਲਈ ਆਪਣੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਸਮੇਤ ਜੂਝਦਿਆਂ ਹੋਇਆਂ 23 ਮਾਰਚ ਨੂੰ ਸ਼ਹੀਦ ਹੋ ਗਏ।ਇਸ ਮੌਕੇ ਸਿਮਰਜੀਤ ਕੌਰ, ਸ਼ਰਨਜੀਤ ਕੌਰ, ਹਰਭਜਨ ਕੌਰ, ਵਿਜੇ ਕੁਮਾਰੀ, ਗੁਰਜੀਤ ਕੌਰ, ਕੰਵਲਪ੍ਰੀਤ ਕੌਰ, ਲਵਲੀਨ ਕੌਰ, ਗੁਰਮਿੰਦਰ ਕੌਰ, ਮਨਦੀਪ ਕੌਰ, ਨਿਸ਼ਾਨ ਸਿੰਘ, ਕੁਲਦੀਪ ਕੌਰ ਅਤੇ ਕੁਲਵਿੰਦਰ ਕੌਰ ਸ਼ਾਮਿਲ ਹੋਏ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media