Friday, June 26, 2026

ਪੰਜਗਰਾਈਆਂ ਵਿਖੇ ਤਿੰਨ ਦਿਨ੍ਹਾਂ ਧਾਰਮਿਕ ਦੀਵਾਨ ਸਜਾਏ

ਸੰਦੌੜ, 23 ਮਾਰਚ (ਹਰਮਿੰਦਰ ਭੱਟ ਸਿੰਘ)- ਨਜਦੀਕੀ ਪਿੰਡ ਫਤਹਿਗੜ੍ਹ ਪੰਜਗਰਾਈਆਂ ਵਿਖੇ ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਸੰਤ ਆਸਰਮ ਈਸਰਸਰ ਫਤਹਿਗੜ੍ਹ ਪੰਜਗਰਾਈਆਂ ਦੇ ਮੁੱਖ ਸੇਵਾਦਾਰ ਬਾਬਾ ਬਲਕਾਰ ਸਿੰਘ ਨੇ ਤਿੰਨ ਦਿਨ੍ਹਾਂ ਧਾਰਮਿਕ ਦੀਵਾਨ ਸਜਾਏ।ਉਨ੍ਹਾਂ ਕਿਹਾ ਕਿ ਸਿੱਖ ਧਰਮ ਲੱਖਾਂ ਹੀ ਸ਼ਹੀਦਾਂ ਨੇ ਆਪਣਾ ਆਪ ਵਾਰ ਕੇ ਇਸ ਧਰਮ ਦੀ ਨੀਂਹ ਨੂੰ ਮਜਬੂਤ ਕੀਤਾ ਸੀ ਪਰ ਅਫਸੋਸ ਅੱਜ ਨੌਜਵਾਨ ਪੀੜੀ ਆਪਣੇ ਧਰਮ ਅਤੇ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ ਜੋ ਸਮੁੱਚੀ ਕੌਮ ਦੇ ਲਈ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਮੁੜ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫਰਜ ਹੈ।ਇਸ ਮੌਕੇ ਭਾਈ ਬਲਦੇਵ ਸਿੰਘ ਗਿੱਲ, ਸਰਪੰਚ ਗੁਰਵਿੰਦਰ ਸਿੰਘ, ਭਾਈ ਹਰਮਿੰਦਰ ਸਿੰਘ ਪੰਜਗਰਾਈਆਂ, ਕਲੱਬ ਪ੍ਰਧਾਨ ਹਰਪਾਲ ਸਿੰਘ ਬੜੈਚ, ਜਸਵੰਤ ਸਿੰਘ ਧਾਲੀਵਾਲ, ਮਾਸਟਰ ਬਲਬੀਰ ਸਿੰਘ, ਜਥੇਦਾਰ ਦਰਸਨ ਸਿੰਘ, ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਚਹਿਲ ਆਦਿ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply