
ਮਾਲੇਰਕੋਟਲਾ, 23 ਮਾਰਚ (ਹਰਮਿੰਦਰ ਭੱਟ ਸਿੰਘ)- ਅਯਾਨ ਇੰਸਟੀਚਿਊਟ ਆਫ ਨਰਸਿੰਗ ਕਾਲਜ ਭੋਗੀਵਾਲ ਵਿਖੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ ਵੱਲੋ ਹੌਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਮੌਕੇ ਚੇਅਰਮੈਨ ਗਾਜੀ ਸ਼ੇਖ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨਾਲ ਮਿਲਕੇ ਹੋਲੀ ਦਾ ਤਿਉਹਾਰ ਮਨਾਉਂਦਿਆਂ ਬੱਚਿਆਂ ਨੂੰ ਹੋਲੀ ਦੇ ਰੰਗਾਂ ਵਾਂਗ ਚਮਕਣ ਲਈ ਪ੍ਰੇਰਿਆ ਅਤੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਮੀਤ ਕੌਰ ਨੇ ਵਿਦਿਆਰਥਣਾਂ ਨੂੰ ਹੋਲੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਅਪਣੀ ਜਿੰਦਗੀ ਵਿੱਚ ਪੜ੍ਹਾਈ ਦੇ ਰੰਗ ਵਿਖੇਰਨ ਲਈ ਉਤਸ਼ਾਹਿਤ ਕੀਤਾ ਤੇ ਉਨ੍ਹਾਂ ਨਾਲ ਮਿਲਕੇ ਹੋਲੀ ਦਾ ਤਿਉਹਾਰ ਮਨਾਇਆ। ਵਿਦਿਆਰਥਣਾਂ ਨੇ ਵੀ ਇਸ ਮੌਕੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਅਪਣੀਆਂ ਸਹਿਪਾਠਣਾ ਨਾਲ ਹੋਲੀ ਖੇਡਦਿਆਂ ਹੋਲੀ ਦੀ ਵਧਾਈ ਦਿੱਤੀ ਤੇ ਇਸ ਮੌਕੇ ਵਿਦਿਆਰਥਣਾਂ ਨੇ ਇੱਕ-ਦੂਜੇ ਨੂੰ ਰੰਗ ਲਗਾ ਕੇ ਅਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਇਸ ਤਿਉਹਾਰ ਦਾ ਆਨੰਦ ਮਾਣਿਆ। ਇਸ ਮੌਕੇ ਕਾਲਜ ਦੇ ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਮਿਸ ਪ੍ਰਵੀਨ, ਗਗਨਦੀਪ ਕੌਰ, ਸੰਦੀਪ ਕੌਰ, ਸਿਕੰਦਰ ਕੌਰ, ਲਵਲੀਨ ਕੌਰ ਤੇ ਮੁਹੰਮਦ ਉਮਰ ਨੇ ਵੀ ਇੱਕ ਦੂਜੇ ਨੂੰ ਰੰਗ ਲਗਾ ਕੇ ਹੋਲੀ ਦਾ ਤਿਉਹਾਰ ਮਨਾਇਆ ਤੇ ਸਭ ਨੂੰ ਰੰਗਾਂ ਵਾਂਗ ਮਿਲਕੇ ਰਹਿਣ ਦਾ ਸੁਨੇਹਾ ਦਿੱਤਾ ਅਤੇ ਸਾਰੀਆਂ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Punjab Post Daily Online Newspaper & Print Media