Sunday, July 19, 2026

ਪੰਜਾਬ ਸਰਕਾਰ ਨੇ ਵਪਾਰੀਆਂ ਲਈ ਵੀ ਲਾਗੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ

PPN2303201612

ਫਾਜ਼ਿਲਕਾ, 23 ਮਾਰਚ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਇੱਕ ਕਰੋੜ ਤੱਕ ਟਰਨਓਵਰ ਵਾਲੇ ਵਪਾਰੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਤਹਿਤ ਵਪਾਰੀਆਂ ਨੂੰ ਰੁਪਏ 50,000 ਤੱਕ ਦਾ ਨਗਦੀ ਰਹਿਤ ਸਿਹਤ ਬੀਮਾ ਸੁਰੱਖਿਆ, ਰੁਪਏ 5 ਲੱਖ ਤੱਕ ਦਾ ਦੁਰਘਟਨਾ ਵਿੱਚ ਮੌਤ ਜਾਂ ਅਪੰਗਤਾ ਕਾਰਨ ਬੀਮਾ ਸੁਰੱਖਿਆ ਅਤੇ ਰੁਪਏ 5 ਲੱਖ ਤੱਕ ਦੇ ਅੱਗ ਕਾਰਨ ਹੋਏ ਨੁਕਸਾਨ ਲਈ ਬੀਮਾ ਸੁਰੱਖਿਆ ਦੇ ਲਾਭ ਦਿੱਤੇ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਵਪਾਰੀਆਂ ਦੇ ਸਮਾਰਟ ਕਾਰਡ ਬਣਾਉਣ ਲਈ ਕਰ ਅਤੇ ਆਬਕਾਰੀ ਵਿਭਾਗ ਵੱਲੋਂ ਅਬੋਹਰ, ਫਾਜ਼ਿਲਕਾ ਅਤੇ ਜਲਾਲਾਬਾਦ ਵਿਚ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਵਿਚ ਫਾਜ਼ਿਲਕਾ ਵਿਚ 6600 ਵਪਾਰੀਆਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਕਰ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਡੀ.ਐਸ. ਗਰਚਾ ਨੇ ਦੱਸਿਆ ਕਿ ਵਿਭਾਗ ਨੇ ਇਸ ਪ੍ਰੋਜੈਕਟ ਨੂੰ ਸਫਲਤਾ ਨਾਲ ਲਾਗੂ ਕਰਨ ਲਈ ਸ੍ਰੀ ਵਰੁਣ ਨਾਗਪਾਲ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਹਤ ਬੀਮਾ ਯੋਜਨਾ ਤਹਿਤ ਐਨਰੋਲਮੈਂਟ ਕਰਵਾਉਣ ਵਾਸਤੇ ਲੋੜੀਂਦੇ ਦਸਤਾਵੇਜ਼-ਅਧਾਰ ਕਾਰਡ, ਰਾਸ਼ਨ ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਜਾਰੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਨਾਲ ਲਿਆਉਣੇ ਪੈਣਗੇ। ਇਸ ਸਬੰਧੀ ਵਿਭਾਗ ਕੋਲ ਰਜਿਸਟਰਡ ਵਪਾਰੀਆਂ ਦੀ ਸੂਚੀ ਪਹਿਲਾਂ ਹੀ ਹੈ ਅਤੇ ਉਸੇ ਅਨੁਸਾਰ ਇਹ ਕਾਰਡ ਬਣਾਏ ਜਾ ਰਹੇ ਹਨ। ਹੁਣ ਤੱਕ 786 ਕਾਰਡ ਬਣਾ ਕੇ ਵਪਾਰੀਆਂ ਨੂੰ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਡ ਰਾਹੀਂ ਵਪਾਰੀ ਦੇ ਪਰਿਵਾਰ ਦੇ 5 ਜੀਆਂ ਨੂੰ ਸਿਹਤ ਬੀਮਾ ਅਧੀਨ ਕਵਰ ਕੀਤਾ ਗਿਆ ਹੈ ਅਤੇ ਸਬੰਧਤ ਪਰਿਵਾਰ ਸਰਕਾਰ ਵੱਲੋਂ ਅਧਿਸੂਚਿਤ ਹਸਪਤਾਲਾਂ ਤੋਂ ਸਲਾਨਾ 50 ਹਜਾਰ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕੇਗਾ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply