Sunday, July 19, 2026

ਸ਼ਹੀਦ ਭਗਤ ਸਿੰਘ ਬਾਕਸਿੰਕ ਕਲੱਬ ਤੇ ਯੰਗ ਸਪੋਰਟਸ ਸੁਸਾਇਟੀ ਨੇ ਕੀਤੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ

PPN2303201613

ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ ਸੱਗੂ)- ਰੰਗਾਂ ਦੇ ਤਿਉਹਾਰ ਹੋਲੀ ਮਨਾਏ ਜਾਣ ਦੇ ਸਿਲਸਿਲੇ ਦੋਰਾਨ ਜਿਥੇ ਕਈ ਹੁਲੜਬਾਜ ਹੋਲੀ ਦੀਆਂ ਰਹੁ-ਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਨੂੰ ਤੋੜਦੇ ਨਜਰ ਆਏ, ਉਥੇ ਸ਼ਹਿਰ ਦੇ ਕਈ ਨੋਜਵਾਨਾਂ ਤੇ ਖੇਡ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਰਧਾਜਲੀ ਸਮਾਰੋਹਾਂ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਸਮੂਹਿਕ ਅਹੁਦੇਦਾਰ ਤੇ ਮੈਂਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇਕੱਠੇ ਹੋਏ। ਇਸ ਮੋਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੀਵਨ ਸ਼ੈਲੀ ਤੇ ਰੌਸ਼ਨੀ ਪਾਉਂਦਿਆਂ ਜਨਰਲ ਸਕੱਤਰ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਕਿਹਾ ਕਿ ਦੇਸ਼ ਦੇ ਵਿਚੋਂ ਗਰੀਬੀ, ਬੇਰੋਜ਼ਗਾਰੀ, ਭ੍ਰਿਸ਼ਾਟਾਚਾਰੀ ਤੇ ਭੁੱਖਮਾਰੀ ਖਤਮ ਕਰਨ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਬੜੀ ਹਲਕੀ ਉਮਰ ਵਿਚ ਦੇਸ਼ ਦੇ ਲਈ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਉਹ ਮਿਸਾਲ ਕਾਇਮ ਕੀਤੀ ਹੈ, ਜੋ ਹੋਰ ਕਿਸੇ ਦੇਸ਼ ਵਿਚ ਨਹੀਂ ਮਿਲਦੀ। ਇਸ ਦੋਰਾਨ ਸ਼ਹਦੀ-ਏ-ਆਜ਼ਮ ਭਗਤ ਸਿੰਘ ਦੀ ਸ਼ਾਨ ਵਿਚ ਨਾਅਰੇਬਾਜੀ ਵੀ ਕੀਤੀ ਗਈ। ਇਸ ਮੋਕੇ ਪ੍ਰਧਾਨ ਸ਼ਾਮ ਸੁੰਦਰ ਸ਼ਰਮਾ, ਕੋਚ ਮਨੀਸ਼ ਕੁਮਾਰ, ਕੋਚ ਅਮਿਤ ਕੁਮਾਰ, ਸੰਤੋਸ਼ ਕੁਮਾਰ, ਰਤਨ ਯਾਦਵ ਆਦਿ ਹਾਜਰ ਸਨ। ਇਸੇ ਤਰ੍ਹਾਂ ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਰਜਿ: ਦੇ ਪ੍ਰਧਾਨ ਜਸਬੀਰ ਸਿੰਘ ਬਿੱਟਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਨਰਲ ਸਕੱਤਰ ਕੋਚ ਬਲਦੇਵ ਰਾਜ ਦੇਵ ਦੇ ਪ੍ਰਬੰਧਾਂ ਹੇਠ ਕਲੱਬ ਦੇ ਮੁੱਖ ਦਫਤਰ ਵਿਖੇ ਇਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕਰਕੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤਾ ਗਏ। ਇਸ ਮੋਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾਵਾਂ ਚੜਾ ਕੇ ਆਪਣੇ ਸੰਬੋਧਨ ਵਿਚ ਜਸਬੀਰ ਸਿੰਘ ਬਿੱਟਾ ਤੇ ਕੋਚ ਬਲਦੇਵ ਰਾਜ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣਾ ਹੋਵੇਗਾ। ਜਿਸ ਦੇ ਲਈ ਦੇਸ਼ ਦਾ ਨੋਜਵਾਨ ਤੇ ਖਿਡਾਰੀ ਵਰਗ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਲਈ ਉਨ੍ਹਾਂ ਦੀਆਂ ਰਹੁ-ਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਨੂੰ ਅਪਣਾ ਕੇ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚਲਣਾ ਹੋਵੇਗਾ। ਇਸ ਮੋਕੇ ਬਲਜਿੰਦਰ ਸਿੰਘ ਮੱਟੂ, ਪ੍ਰਦੀਪ ਕੁਮਾਰ, ਕਸਤੂਰੀ ਲਾਲ, ਮਹੇਸ਼ ਕੁਮਾਰ, ਮੰਚਪ੍ਰੀਤ, ਸਰੂਪ ਸ਼ਰਮਾ, ਰਾਜਨ ਸ਼ਰਮਾ, ਨਵੀਨ ਚੌਹਾਨ ਤੇ ਯਾਦਵਿੰਦਰ ਸਿੰਘ ਆਦਿ ਹਾਜਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply