ਅੰਮ੍ਰਿਤਸਰ, 2 ਮਈ (ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ‘ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਉਂਦਿਆ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚਾਨਣਾ ਪਾਇਆ। ਖਾਲਸਾ ਕਾਲਜ ਗਵਰਨਿੰਗ ਕੌਂਸਲ ਧਾਰਮਿਕ ਮਾਮਲਿਆਂ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ ਨੇ ਇਸ ਦੌਰਾਨ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਜੀ. ਐੱਸ. ਭੱਟੀ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਦਲਜੀਤ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼, ਕੌਂਸਲ ਦੇ ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਐੱਨ. ਕੇ. ਸ਼ਰਮਾ, ਗੁਰਮੀਤ ਸਿੰਘ ਭੱਟੀ, ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ‘ਚ ਕਾਲਜ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …