Wednesday, June 26, 2024

ਸ਼ੋ੍ਮਣੀ ਕਮੇਟੀ ਮੁਲਾਜ਼ਮਾਂ ਵਲੋਂ ਭਗਤ ਧੰਨਾ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ

PPN2603201616ਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤਹਿਸੀਲਪੁਰਾ ਗੋਲਡਨ ਐਵੀਨਿਊ ਪੁਰਾਣੀ ਹੰਸਲੀ ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਭਗਤ ਧੰਨਾ ਜੀ ਦੇ 600 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਧਿਆਨ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਨੇ ਲਿਆ।ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਰਾਹੀਂ ਭਗਤ ਧੰਨਾ ਜੀ ਦੇ ਜੀਵਨ ਤੇ ਚਾਨਣਾ ਪਾਇਆ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਉਣ ਤੇ ਵਧਾਈ ਦਿੰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਬਿਨਾ ਕਿਸੇ ਮੋਹ-ਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ।ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਵੱਲੋਂ ਉਚਾਰਨ ਕੀਤੇ ਤਿੰਨ ਸ਼ਬਦ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ।ਉਨ੍ਹਾਂ ਕਿਹਾ ਕਿ ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ‘ਤੇ ਭਰੋਸਾ ਰੱਖਣਾ ਭਗਤ ਜੀ ਦਾ ਸਾਰੀ ਲੋਕਾਈ ਨੂੰ ਸੰਦੇਸ਼ ਹੈ।
ਇਸ ਮੌਕੇ ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ ਤੇ ਰਣਜੀਤ ਸਿੰਘ ਵਧੀਕ ਸਕੱਤਰ, ਸਤਬੀਰ ਸਿੰਘ ਓ.ਐਸ.ਡੀ ਧਰਮ ਪ੍ਰਚਾਰ ਕਮੇਟੀ, ਕੁਲਵਿੰਦਰ ਸਿੰਘ ਮੀਤ ਸਕੱਤਰ, ਹਰਜਿੰਦਰ ਸਿੰਘ ਤੇ ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ, ਤੇਜਿੰਦਰ ਸਿੰਘ ਪੱਡਾ, ਸਤਨਾਮ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …

Leave a Reply