Wednesday, June 26, 2024

ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ ਵਿਸ਼ਵਾਸ਼ ਰੋਕੂ ਬਿੱਲ ਦਾ ਖਰੜਾ ਵਿਧਾਇਕ ਬੁਲਾਰੀਆ ਨੂੰ ਸੌਂਪਿਆ

PPN2603201617ਅੰਮ੍ਰਿਤਸਰ, 26 ਮਾਰਚ (ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸਮੁੱਚੇ ਪੰਜਾਬ ਵਿਚੋਂ ਵਹਮਿਾਂ ਭਰਮਾਂ, ਅੰਧ ਵਿਸ਼ਵਾਸ਼ਾਂ ਅਤੇ ਪਾਖੰਡਵਾਦ ਨੂੰ ਖ਼ਤਮ ਕਰਨ ਦੇ ਮੰਤਵ ਨੂੰ ਲੈ ਕੇ ਪੰਜਾਬ ਦੇ ਸਮੂਹ 117 ਵਿਧਾਇਕਾਂ ਨੂੰ ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ ਵਿਸ਼ਵਾਸ਼ ਰੋਕੂ ਬਿੱਲ ਦਾ ਖਰੜਾ ਅਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ ਤਾਂ ਕਿ ਪੰਜਾਬ ਵਿਚ ਇਸ ਸਬੰਧੀ ਕਾਨੂੰਨ ਲਾਗੂ ਕਰਕੇ ਅਖੌਤੀ ਗੈਬੀ ਤਾਕਤਾਂ, ਕਰਾਮਾਤਾਂ, ਪਾਖੰਡਵਾਦ ਅਤੇ ਇਸ ਦੀ ਆੜ ਹੇਠ ਲੁੱਟ ਖਸੁੱਟ ਦਾ ਵਪਾਰ ਚਲਾ ਰਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।ਤਰਕਸ਼ੀਲ ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ ਆਗੂਆਂ ਸੁਮੀਤ ਸਿੰਘ, ਐਡਵੋਕੇਟ ਅਮਰਜੀਤ ਬਾਈ ਅਤੇ ਕਾਮਰੇਡ ਅਜੀਤ ਸਿੰਘ, ਮੇਜਰ ਸਿੰਘ ਵਲੋਂ ਹਲਕਾ ਦੱਖਣੀ ਦੇ ਵਿਧਾਇਕ ਸ੍ਰੀ ਇੰਦਰਬੀਰ ਸਿੰਘ ਬੁਲਾਰੀਆ ਨੂੰ ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ ਵਿਸ਼ਵਾਸ਼ ਰੋਕੂ ਬਿੱਲ ਦਾ ਖਰੜਾ ਅਤੇ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਇਹ ਮੰਗ ਕੀਤੀ ਕਿ ਇਸ ਨੂੰ ਵਿਧਾਨ ਸਭਾ ਵਿਚ ਪਾਸ ਕਰਾ ਕੇ ਜਲਦੀ ਤੋਂ ਜਲਦੀ ਕਾਨੂੰਨ ਲਾਗੂ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਾਈ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਦਸਿਆ ਕਿ ਸਮੁੱਚੇ ਪੰਜਾਬ ਵਿਚ ਪਾਖੰਡੀ ਬਾਬਿਆਂ, ਸਿਆਣਿਆਂ, ਚੌਂਕੀਆਂ ਲਾ ਕੇ ਪੁੱਛਾਂ ਦੇਣ ਵਾਲਿਆਂ ਅਤੇ ਝੂਠੀਆਂ ਭਵਿੱਖਬਾਣੀਆਂ ਅਤੇ ਗ੍ਰਹਿ ਚੱਕਰਾਂ ਵਿਚ ਫਸਾਉਣ ਵਾਲੇ ਜੋਤਸ਼ੀਆਂ ਵਲੋਂ ਭੋਲੇ ਭਾਲੇ, ਗਿਆਨਵਿਹੁਣੇ ਅਤੇ ਵੱਖ ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਅਤੇ ਦੁੱਖਾਂ ਵਿਚ ਘਿਰੇ ਲੋਕਾਂ ਨੂੰ ਵਹਿਮਾਂ ਭਰਮਾਂ, ਅੰਧ ਵਿਸ਼ਵਾਸ਼ਾਂ ਅਤੇ ਕਥਿਤ ਗੈਬੀ ਸ਼ਕਤੀਆ ਦਾ ਝਾਂਸਾ ਦੇ ਕੇ ਉਨ੍ਹਾਂ ਦੀ ਸ਼ਰੇਆਮ ਆਰਥਿਕ ਮਾਨਸਿਕ ਅਤੇ ਸਰੀਰਕ ਲੁੱਟ ਖਸੁੱਟ ਕੀਤੀ ਜਾ ਰਹੀ ਹੈ। ਅਤੇ ਅਜਿਹੇ ਗੈਰ ਕਾਨੂੰਨੀ ਅਤੇ ਸਮਾਜ ਵਿਰੋਧੀ ਵਰਤਾਰੇ ਲਈ ਜ਼ਿੰਮੇਵਾਰ ਦੋਸ਼ੀਆਂ ਖਿਲਾਫ ਕਾਰਵਾਈ ਕਰਨਲਈ ਪੰਜਾਬ ਵਿਚ ਅਜੇ ਤਕ ਕੋਈ ਵਿਸ਼ੇਸ਼ ਕਾਨੂੰਨ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਤੋਂ ਮੰਗ ਕੀਤੀ ਕਿ ਉਹ ਇਸ ਬਿੱਲ ਨੂੰ ਕਾਨੂੰਨ ਬਣਵਾੳਣ ਲਈ ਪੂਰੀ ਸੁਹਿਰਦਤਾ ਨਾਲ ਆਪਣਾ ਸਮਰਥਨ ਦੇਣ। ਇਸ ਮੌਕੇ ਸੁਖਮੀਤ ਸਿੰਘ, ਬਲਦੇਵ ਰਾਜ ਵੇਰਕਾ, ਬਲਦੇਵ ਸਿੰਘ, ਰਾਜ ਕੁਮਾਰ ਵੇਰਕਾ ਆਦਿ ਤਰਕਸ਼ੀਲ ਮੈਂਬਰ ਸ਼ਾਮਲ ਹੋਏ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …

Leave a Reply