Wednesday, June 26, 2024

ਪੰਜਾਬ ਕਬੱਡੀ ਐਸੋਸੀਏਸ਼ਨ ਦੇ ਕਬੱਡੀ ਸੀਜ਼ਨ ਦੀ ਪੁਸਤਕ ”ਪੰਜਾਬ ਦੀ ਮਾਂ-ਖੇਡ ਕਬੱਡੀ” ਰਿਲੀਜ਼

ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਬੱਡੀ ਜਗਤ ਦੀ ਸਰਗਰਮ ਐਸੋਸੀਏਸ਼ਨ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸ: ਸਿਕੰਦਰ ਸਿੰਘ ਮਲੂਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਐਸੋਸੀਏਸ਼ਨ ਦੇ ਕਬੱਡੀ ਸੀਜਨ ੨੦੧੪-੧੫ ਦੀ ਪੁਸਤਕ ”ਪੰਜਾਬ ਦੀ ਮਾਂ-ਖੇਡ ਕਬੱਡੀ” ਰਿਲੀਜ਼ ਕਰ ਦਿੱਤੀ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ: ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਕਬੱਡੀ ਪੁਸਤਕ ”ਪੰਜਾਬ ਦੀ ਮਾਂ-ਖੇਡ ਕਬੱਡੀ” ਵਿਚ ਜਿਥੇ ਐਸੋਸੀਏਸ਼ਨ ਨਾਲ ਸਬੰਧਿਤ ਅਕੈਡਮੀਆਂ ਅਤੇ ਉਨ੍ਹਾਂ ਦੇ ਖਿਡਾਰੀਆਂ ਦਾ ਓਵਰ-ਆਲ ਪ੍ਰਦਰਸ਼ਨ, ਸਰਵੋਤਮ ਖਿਡਾਰੀ, ਰਿਕਾਰਡ ਬਨਾਉਣ ਵਾਲੇ ਖਿਡਾਰੀ ਦਾ ਲੇਖਾ-ਜੋਖਾ ਦਿੱਤਾ ਗਿਆ, ਉਥੇ ਪੰਜਵੇਂ ਵਿਸ਼ਵ ਕਬੱਡੀ ਕੱਪ ਦੀਆਂ ਟੀਮਾਂ ਦਾ ਰਿਕਾਰਡ ਵੀ ਸ਼ਾਮਿਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦਾ ਪੂਰਨ ਰਿਕਾਰਡ ਲੇਖਕ ਅੰਮ੍ਰਿਤਪਾਲ ਸਿੰਘ ਨੇ ਇਕੱਤਰ ਕੀਤਾ, ਜੋ ਕਾਬਿਲੇ-ਤਾਰੀਫ ਹੈ।ਇਸ ਮੌਕੇ ਸ: ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ, ਹਰਪ੍ਰੀਤ ਬਾਬਾ ਕਬੱਡੀ ਕੋਚ, ਸੁਰਿੰਦਰਪਾਲ ਸਿੰਘ ਟੋਨੀ ਪ੍ਰਧਾਨ ਪੰਜਾਬ ਕਬੱਡੀ ਐਕਡਮੀਜ਼ ਐਸੋਸੀਏਸ਼ਨ, ਹਰਜਿੰਦਰ ਜਿੰਦਾ, ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ ਬੀ. ਡੀ. ਪੀ. ਓ. ਅਤੇ ਹੋਰ ਸਖ਼ਸ਼ੀਅਤਾਂ ਮੌਜੂਦ ਸਨ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …

Leave a Reply