Saturday, June 29, 2024

ਕੇਂਦਰ ਸਰਕਾਰ ਦੇ ਸਾਰੇ ਪੈਨਸ਼ਨਰ 28 ਮਾਰਚ ਤੱਕ ਆਪਣੇ ਬੈਂਕ ਖਾਤੇ ਅਧਾਰ ਕਾਰਡ ਨਾਲ ਲਿੰਕ ਕਰਵਾਉਣ

ਪਠਾਨਕੋਟ, 27 ਮਾਰਚ (ਪ.ਪ) – ਕੇਂਦਰ ਸਰਕਾਰ ਦੇ ਸਾਰੇ ਪੈਨਸ਼ਨ ਧਾਰਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 28 ਮਾਰਚ ਤੱਕ ਆਪਣੇ ਬੈਂਕ ਖਾਤੇ ਨੂੰ ਅਧਾਰ ਕਾਰਡ ਦੇ ਨਾਲ ਲਿੰਕ ਕਰਵਾਉਣ। ਇਹ ਜਾਣਕਾਰੀ ਸ੍ਰੀ ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜ਼ਰ ਨੇ ਦਿੰਦਿਆ ਦੱਸਿਆ ਕਿ ਅਧਾਰ ਕਾਰਡ ਬੈਂਕ ਖਾਤਿਆਂ ਨਾਲ ਲਿੰਕ ਹੋਣ ‘ਤੇ ਫਿਰ ਪੈਨਸ਼ਨ ਧਾਰਕਾਂ ਨੂੰ ਬੈਂਕਾਂ ਦੁਆਰਾ ਮੰਗੀ ਜਾਣਕਾਰੀ ਉਪਲਬੱਧ ਕਰਵਾਉਣ ਲਈ ਬੈਂਕਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਉਹ ਆਨ ਲਾਈਨ ਹੀ ਸਾਰੀ ਜਾਣਕਾਰੀ ਮੁਹਈਆ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ 28 ਮਾਰਚ 2016 ਨੂੰ ਜਿਲ੍ਹਾ ਪਠਾਨਕੋਟ ਵਿੱਚ ਪੈਂਨਸ਼ਨ ਡੇ ਮਨਾਇਆ ਜਾ ਰਿਹਾ ਹੈ। ਇਸ ਦਿਨ ਤੋਂ ਸਾਰੇ ਪੈਂਨਸ਼ਨ ਧਾਰਕਾਂ ਨੂੰ ਆਨ ਲਾਈਨ ਜੀਵਨ ਪ੍ਰਮਾਣ ਪੱਤਰ ਦੀ ਸੁਵਿਧਾ ਦਿੱਤੀ ਜਾਵੇਗੀ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply