Saturday, June 29, 2024

ਆਪਣੇ ਰੋਜਗਾਰ ਸਥਾਪਿਤ ਕਰਨ ਲਈ ਕੈਂਪ ਲਗਾ ਕੇ ਸਵੈ ਰੋਜਗਾਰ ਦੀ ਟ੍ਰੇਨਿੰਗ ਦਿੱਤੀ ਜਾਵੇਗੀ- ਐਸ.ਡੀ.ਐਮ

PPN2703201612
ਪਠਾਨਕੋਟ, 27 ਮਾਰਚ (ਪ.ਪ) – ਜਿਲ੍ਹਾ ਪਠਾਨਕੋਟ ਵਿੱਚ ਮੱਧੂ ਮੱਖੀ ਪਾਲਣ ਅਤੇ ਹੋਰ ਸਵੈ ਰੋਜਗਾਰ ਕਿੱਤਿਆਂ ਲਈ ਨੌਜਵਾਨਾਂ ਨੂੰ ਸਵੈ ਰੋਜਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਤੇ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਆਪਣੇ ਰੋਜਗਾਰ ਸਥਾਪਿਤ ਕਰਨ ਲਈ ਕੈਂਪ ਲਗਾ ਕੇ ਸਵੈ ਰੋਜਗਾਰ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਬੈਂਕਾਂ ਵੱਲੋਂ ਘੱਟ ਵਿਆਜ ਦਰ ‘ਤੇ ਦਿੱਤੇ ਜਾ ਰਹੇ ਕਰਜੇ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਡਾ. ਤਰਸੇਮ ਸਿੰਘ ਡੀ.ਐਚ.ਓ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਧਿਕਾਰੀ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਹ ਵਧੂ ਕਿਸਾਨ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਵੱਧ ਤੋਂ ਵੱਧ ਕੈਂਪ ਲਗਾ ਕੇ ਬਾਗਬਾਨੀ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਸਵੈ ਰੋਜਗਾਰ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦੇ ਕੇ ਸਵੈ ਰੋਜਗਾਰ ਲਈ ਨੋਜਵਾਨਾਂ ਨੂੰ ਉਤਸਾਹਿਤ ਕੀਤਾ ਜਾਵੇਗਾ ਅਤੇ ਇਨ੍ਹਾਂ ਕੈਂਪਾਂ ਤੋਂ ਕਿਸਾਨ ਜਾਣਕਾਰੀ ਲੈ ਕੇ ਆਪਣੇ ਸਹਾਇਕ ਕਿੱਤੇ ਸ਼ੁਰੂ ਕਰਕੇ ਵਧੇਰੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਮੱਧੂ ਮੱਖੀ ਪਾਲਣ ਦੇ ਕਿੱਤੇ ਦੇ ਵਧੀਆ ਨਤੀਜੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮੱਧੂ ਮੱਖੀ ਪਾਲਣ ਦੇ ਕਿੱਤੇ ਨੂੰ ਵਧਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਭਲਾਈ ਸਕੀਮ ਦੇ ਅਧੀਨ ਸਬਸਿਡੀ ‘ਤੇ ਮੱਧੂ ਮੱਖੀ ਪਾਲਣ ਵਾਲੇ ਬਕਸੇਂ ਵੀ ਉਪਲਬੱਧ ਕਰਵਾਏ ਜਾਂਦੇ ਹਨ ਅਤੇ ਇਹ ਕਿੱਤਾ ਬੇਰੋਜਗਾਰ ਨੌਜਵਾਨਾਂ ਲਈ ਕਮਾਈ ਦਾ ਇਕ ਵਧੀਆਂ ਸਾਧਨ ਬਣ ਸਕਦਾ ਹੈ। ਉਨ੍ਹਾਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ। mਮੀਟਿੰਗ ਵਿੱਚ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿੱਤੀ ਸਾਲ ਦੌਰਾਨ ਵਿਭਾਗ ਵੱਲੋਂ 5003 ਮਿੱਟੀ ਦੇ ਸੈਂਪਲ ਲਏ ਗਏ ਅਤੇ ਜਿਲ੍ਹਾ ਪੱਧਰੀ ਦੋ, ਬਲਾਕ ਪੱਧਰੀ 8 ਅਤੇ ਪਿੰਡ ਪੱਧਰੀ 111 ਕੈਂਪ ਲਗਾ ਕੇ ਜਿਲੇ ਦੇ 6036 ਕਿਸਾਨਾਂ ਨੂੰ ਖੇਤੀ ਕਰਨ ਦੇ ਲਈ ਜਾਗਰੂਕ ਕੀਤਾ ਗਿਆ ਅਤੇ ਆਧੁਨਿਕ ਤਕਨੀਕ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੋ ਕਿਸਾਨ ਮੂੰਗੀ ਦੀ ਫਸਲ ਲਗਾਉਣਾ ਚਾਹੁੰਦੇ ਹਨ, ਉਹ ਖੇਤੀਬਾੜੀ ਦਫਤਰ ਤੋਂ ਬੀਜ ਪ੍ਰਾਪਤ ਕਰ ਸਕਦੇ ਹਨ। ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੇ ਆਪਣੇ ਆਪਣੇ ਵਿਭਾਗ ਵੱਲੋਂ ਕੀਤੀ ਗਈ ਕਾਰਗੁਜਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply