Saturday, June 29, 2024

ਕਿਰਾਏਦਾਰਾਂ ਦੇ ਵੇਰਵੇ ਤਸਦੀਕ ਕਰਵਾਉਣੇ ਲਾਜ਼ਮੀ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਏਗਾ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮ੍ਰਿਤਸਰ ਵਿਚ ਜਦੋਂ ਮਕਾਨ ਮਾਲਕ ਆਪਣੀ ਰਿਹਾਇਸ਼ ਜਾਂ ਵਪਾਰਕ ਮਕਸਦ ਲਈ ਜਗ੍ਹਾ ਕਿਰਾਏ ‘ਤੇ ਦਿੰਦੇ ਹਨ ਤਾਂ ਉਸ ਸਮੇਂ ਕਿਰਾਏਦਾਰ ਆਪਣਾ ਸਹੀ ਪਤਾ ਨਹੀਂ ਦਿੰਦੇ ਅਤੇ ਅਜਿਹੇ ਕਈ ਲੋਕ ਜ਼ੁਰਮ ਕਰਨ ਤੋਂ ਬਾਅਦ ਕਿਰਾਏ ਵਾਲੀ ਜਗ੍ਹਾ ਛੱਡ ਕੇ ਚਲੇ ਜਾਂਦੇ ਹਨ। ਇਸ ਲਈ ਜ਼ੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗ੍ਹਾ ਕਿਰਾਏ ‘ਤੇ ਦੇਣੀ ਹੋਵੇ ਤਾਂ ਉਹ ਮਾਲਕ ਮਕਾਨ ਅਜਿਹੇ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰਕੇ ਅਗਾਊਂ ਤੌਰ ‘ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ਵਿਖੇ ਦੇਵੇ ਤਾਂ ਜੋ ਪੁਲਿਸ ਉਸ ਦੀ ਤਸਦੀਕ ਕਰ ਸਕੇ। ਇਹ ਹੁਕਮ 26 ਮਈ 2016 ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply