ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਆਵਾਜ਼ ਤੋਂ ਵੱਧ ਡੀ. ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ‘ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਪਾਸ ਕੀਤੇ ਹੁਕਮ ਦੀ ਪਾਲਣਾ ਹਿੱਤ ਨੁਆਇਸ ਨੂੰ ਕੰਟਰੋਲ ਕਰਨ ਲਈ, ਜਿਹੜੀ ਕਿ ਸਿਹਤ ‘ਤੇ ਬੁਰਾ ਪ੍ਰਭਾਵ ਪਾਉਂਦੀ ਹੈ। ਇਸ ਤੋਂ ਇਲਾਵਾ ਵਿਆਹਾਂ ਦੇ ਮੌਕੇ ਡੀ. ਜੇ ਚਲਾਉਣ ਅਤੇ ਤਿਉਹਾਰਾਂ ਦੇ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵੱਧ ਜਾਂਦਾ ਹੈ। ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 26 ਮਈ 2016 ਤੱਕ ਲਾਗੂ ਰਹੇਗਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media