Monday, July 1, 2024

ਖ਼ਾਲਸਾ ਕਾਲਜ ਵੂਮੈਨ ਦੀਆਂ 79 ਵਿਦਿਆਰਥਣਾਂ ਨੂੰ ਮਿਲੀ ਨੌਕਰੀ

PPN2803201608

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਘੱਟੋ ਘੱਟ 79 ਵਿਦਿਆਰਥਣਾਂ ਦੀ ਵਿਸ਼ਵ ਪ੍ਰਸਿੱਧ ਦੂਰਸੰਚਾਰ ਕੰਪਨੀ ਟੀ. ਸੀ. ਆਈ. ਐੱਲ. ਵੱਲੋਂ ਨੌਕਰੀ ਲਈ ਚੁਣਿਆ ਗਿਆ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਦਿਆਰਥਣਾਂ ਲਿਖਤੀ ਟੈਸਟ ਅਤੇ ਇੰਟਰਵਿਊ ਦੀ ਪ੍ਰੀਕ੍ਰਿਆ ਪਾਸ ਕਰਕੇ ਇਹ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬੀ ਹਾਸਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੈਂਪਸ ਵਿਖੇ ਆਯੋਜਿਤ ਭਰਤੀ ਡਰਾਈਵ ਵਿੱਚ 250 ਵਿਦਿਆਰਥੀਆਂ ਨੂੰ ਹਿੱਸਾ ਲਿਆ, ਜਿਨ੍ਹਾਂ ਵਿੱਚੋਂ ਉਕਤ ਵਿਦਿਆਰਥਣਾਂ ਦੀ ਨੌਕਰੀ ਲਈ ਚੋਣ ਹੋਈ ਹੈ।  ਡਾ. ਮਾਹਲ ਨੇ ਚੁਣੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਵਿੱਦਿਅਕ ਅਦਾਰਿਆਂ ਵਿੱਚ ਅਜਿਹੇ ਪਲੇਸਮੈਂਟ ਦੇ ਆਯੋਜਨਾਂ ਦਾ ਵਿਦਿਆਰਥੀਆਂ ਲਈ ਨੌਕਰੀ ਹਾਸਲ ਕਰਨ ਸਬੰਧੀ ਇਹ ਵਧੀਆ ਪਲੇਟਫ਼ਾਰਮ ਹੈ। ਉਨ੍ਹਾਂ ਵਿਭਾਗ ਮੁੱਖੀ ਸ: ਮਨਜੀਤ ਸਿੰਘ, ਕੰਪਿਊਟਰ ਸਾਇੰਸ ਅਤੇ ਪਲੇਸਮੈਂਟ ਟੀਮ ਦੀ ਕਾਲਜ ਵਿੱਚ ਇਸ ਤਰ੍ਹਾਂ ਦੀ ਪਲੇਸਮੈਂਟ ਡਰਾਇਵ ਦਾ ਆਯੋਜਨ ਕਰਨ ‘ਤੇ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਮਲਟੀਨੈਸ਼ਨਲ ਕੰਪਨੀਆਂ ਕਾਲਜ ਆ ਕੇ ਇਸ ਤਰ੍ਹਾਂ ਦੀਆਂ ਰਿਕਰੂਟਮੈਂਟ ਡਰਾਈਵ ਆਯੋਜਿਤ ਕਰਨਗੀਆਂ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply