Sunday, July 26, 2026

25 ਤੋਂ ਵੱਧ ਪਰਿਵਾਰ ਕਾਂਗਰਸ ਛੱਡਕੇ ਅਕਾਲੀ ਦਲ ਵਿੱਚ ਸ਼ਾਮਿਲ

ਮਜੀਠੀਆ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ

PPN2803201610

ਮੱਤੇਵਾਲ, 28 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੀ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਸਰਕਲ ਮੱਤੇਵਾਲ ਦੇ ਪਿੰਡ ਕਲੇਰ ਬਾਲਾ ਪਾਈ ਵਿਖੇ 25 ਤੋਂ ਵੱਧ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਵਿਕਾਸ ਕਾਰਜਾਂ ਲਈ ਗਰਾਂਟ ਦੇਣ ਪੁੱਜੇ ਸ. ਬਿਕਰਮ ਸਿੰਘ ਮਜੀਠੀਆ ਨੇ ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸ. ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਪਰਖੀ ਹੋਈ ਪਾਰਟੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਜਦੋਂ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੁਰਬਾਨੀਆਂ ਦੀ ਲੋੜ ਪਈ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਪਿੱਠ ਨਹੀਂ ਵਿਖਾਈ। ਉਨ੍ਹਾਂ ਹੁਣ ਐੱਸ ਵਾਈ ਐੱਲ ਦੇ ਮੁੱਦੇ ‘ਤੇ ਚੱਲ ਰਹੀ ਚਰਚਾ ਬਾਰੇ ਬੋਲਦੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਸੀ, ਪਰ ਸ਼੍ਰੋਮਣੀ ਅਕਾਲ ਦਲ ਦੇ ਸੰਘਰਸ਼ ਸਦਕਾ ਅਜਿਹਾ ਸੰਭਵ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਕੋਲਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਇਸ ਲਈ ਪਾਣੀ ਦੇਣ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਉਕਤ ਨਹਿਰ ਲਈ ਅਕਵਾਇਰ ਕੀਤੀ ਗਈ ਜ਼ਮੀਨ ਕਿਸਾਨਾਂ ਨੂੰ ਮੁਫ਼ਤ ਵਿੱਚ ਮੋੜ ਕੇ ਇਤਿਹਾਸਕ ਫੈਸਲਾ ਕੀਤਾ ਹੈ। ਸ. ਮਜੀਠੀਆ ਨੇ ਅੱਜ ਪਾਰਟੀ ਵਿੱਚ ਸ਼ਾਮਿਲ ਹੋਏ ਸੁੱਚਾ ਸਿੰਘ, ਰਤਨ ਸਿੰਘ, ਇੰਦਰ ਸਿੰਘ, ਚੰਨਣ ਸਿੰਘ, ਪ੍ਰਗਟ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ, ਬਿਕਰਮਜੀਤ ਸਿੰਘ, ਪ੍ਰੇਮ ਸਿੰਘ, ਕਸ਼ਮੀਰ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਨਿਸ਼ਾਨ ਸਿੰਘ, ਸੁਰਜੀਤ ਕੌਰ, ਪਰਮਜੀਤ ਕੌਰ, ਜੀਤ ਕੌਰ, ਪਰਮਜੀਤ ਸਿੰਘ, ਮੇਜਰ ਸਿੰਘ, ਰਣਜੀਤ ਕੌਰ, ਅਨੋਖਾ ਸਿੰਘ, ਜਗੀਰ ਸਿੰਘ, ਤਰਸੇਮ ਸਿੰਘ, ਜੁਗਿੰਦਰ ਕੌਰ, ਕਸ਼ਮੀਰ ਕੌਰ, ਬਲਜਿੰਦਰ ਕੌਰ, ਅਮਨਦੀਪ ਕੌਰ, ਸਰਵਣ ਸਿੰਘ, ਰਾਜਵੰਤ ਕੌਰ ਅਤੇ ਕਰਤਾਰ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਸ਼ਿਵਚਰਨ ਸਿੰਘ, ਤਲਬੀਰ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਪ੍ਰੋ. ਸਰਚਾਂਦ ਸਿੰਘ, ਗੁਰਜਿੰਦਰ ਸਿੰਘ ਢਪਈਆਂ, ਮੇਜਰ ਸਿੰਘ ਕਲੇਰ, ਹੰਸਰਾਜ ਸਰਪੰਚ ਕਲੇਰ ਬਾਲਾ ਪਾਈ ਆਦਿ ਆਗੂ ਮੌਜੂਦ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply