Tuesday, April 21, 2026

ਲਮੀਣੀ ਵਿਖੇ 14.50 ਏਕੜ ਵਿੱਚ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਜੰਗੀ ਪੱਧਰ ‘ਤੇ ਜਾਰੀ

PPN2803201615

ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਆਧੁਨਿਕ ਖੇਡ ਸਹੂਲਤਾਂ ਮੁਹਈਆ ਕਰਨ ਲਈ ਲਮੀਣੀ ਪਠਾਨਕੋਟ ਵਿਖੇ 14.50 ਏਕੜ ਰਕਬੇ ਵਿੱਚ 8.50 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਇਸ ਸਟੇਡੀਅਮ ਦੀ ਉਸਾਰੀ ਦੋ ਪੜ੍ਹਾਵਾਂ ਵਿੱਚ ਕੀਤੀ ਜਾ ਰਹੀ ਹੈ ਅਤੇ ਪਹਿਲੇ ਪੜ੍ਹਾਅ ਦਾ 70 ਪ੍ਰਤੀਸ਼ਤ ਕੰਮ ਮੁਕੰਮਲ ਹੋ ਗਿਆ ਹੈ।ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਸਟੇਡੀਅਮ ਦੇ ਬਣਨ ਨਾਲ ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨਾਂ ਨੂੰ ਬਹੁਤ ਸਹੂਲਤ ਮਿਲੇਗੀ ਅਤੇ ਉਨ੍ਹਾਂ ਦੀ ਖੇਡਾਂ ਵਿੱਚ ਰੂਚੀ ਵੀ ਵਧੇਗੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਸ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਸ ਸਟੇਡੀਅਮ ਵਿੱਚ 20 ਹਜਾਰ ਦਰਸ਼ਕਾਂ ਦੇ ਬੈਠਣ ਦੀ ਵਿਵਸਥਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਦੇ ਕੰਪਲੈਕਸ ਵਿੱਚ ਜ਼ਿਲ੍ਹਾ ਸਪੋਰਟਸ ਅਫ਼ਸਰ ਦਾ ਦਫ਼ਤਰ, ਚੇਂਜਿੰਗ ਰੂਮ, ਪਖਾਨੇ, 400 ਮੀਟਰ ਦਾ ਟਰੈਕ, ਇੰਨ ਡੋਰ ਜਿਮਨੇਜੀਅਮ, ਵੀ.ਆਈ.ਪੀ. ਬਲਾਕ, ਪਾਰਕਿੰਗ, ਵਾਲੀਬਾਲ ਤੇ ਬਾਸਕਟਬਾਲ ਦੀ ਗਰਾਊਂਡ, ਟੈਨਿਸ ਕੋਰਟ, ਸਟੇਡੀਅਮ ਦੀ ਚਾਰਦੀਵਾਰੀ ਅਤੇ ਗਰਾਉਂਡ ਦੇ ਚਾਰੇ ਪਾਸੇ ਦਰਸ਼ਕਾਂ ਦੇ ਬੈਠਣ ਲਈ ਸਟੈਪਸ ਅਤੇ ਮੇਨ ਬਲਾਕ ‘ਤੇ ਕਨੋਪੀ (ਸਪੈਸ਼ਲ ਕਿਸਮ ਦੀ ਛੱਤ) ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਆਧੁਨਿਕ ਸਪੋਰਟਸ ਸਟੇਡੀਅਮ ਦੇ ਬਣਨ ਨਾਲ ਜਿੱਥੇ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਉਪਲਬੱਧ ਹੋਣਗੀਆਂ, ਉੱਥੇ ਨੌਜਵਾਨ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰਾਜ, ਰਾਸ਼ਟਰ ਅਤੇ ਅੰਤਰ ਰਾਸ਼ਟਰ ਪੱਧਰ ‘ਤੇ ਖੇਡਾਂ ਦੇ ਖੇਤਰ ਵਿੱਚ ਉੱਚਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਦੇ ਬਣਨ ਨਾਲ ਖਿਡਾਰੀਆਂ ਨੂੰ ਅੰਤਰ ਰਾਸ਼ਟਰੀ ਪੱਧਰ ਦੀਆਂ ਖੇਡਾਂ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਵਧੀਆ ਕੋਚ ਵੀ ਮੁਹਈਆ ਕਰਵਾਏ ਜਾਣਗੇ। ਜਿਸ ਨਾਲ ਖਿਡਾਰੀਆਂ ਦੀ ਖੇਡ ਕੁਸ਼ਲਤਾ ਵਿੱਚ ਹੋਰ ਨਿਖਾਰ ਆਵੇਗਾ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply